20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਯਾਦਵਿੰਦਰ ਸਿੰਘ ਨੇ ਥਾਣਾ ਖੂਈਆਂ ਸਰਵਰ ਦੇ ਹੈੱਡ ਮੁਨਸ਼ੀ ਵਜੋਂ ਸੰਭਾਲਿਆ ਅਹੁਦਾ

Ad Position 21
No active advertisement
ਅਜੀਤ ਡੈਸਕ 02-05-2026
ਅਬੋਹਰ, 1 ਮਈ (ਵਿਵੇਕ ਹੂੜੀਆ)-ਪੰਜਾਬ ਪੁਲਿਸ ਵਿਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਯਾਦਵਿੰਦਰ ਸਿੰਘ ਨੂੰ ਥਾਣਾ ਖੂਈਆਂ ਸਰਵਰ ਦਾ ਹੈੱਡ ਮੁਨਸ਼ੀ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਐੱਸ.ਐੱਸ.ਪੀ. ਫ਼ਾਜ਼ਿਲਕਾ ਗੁਰਮੀਤ ਸਿੰਘ ਅਤੇ ਐੱਸ.ਪੀ.ਆਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਮਲ ਵਿਚ ਲਿਆਂਦੀ ਗਈ ਹੈ | ਆਪਣਾ ਅਹੁਦਾ ਸੰਭਾਲਣ ਉਪਰੰਤ ਯਾਦਵਿੰਦਰ ਸਿੰਘ ਨੇ ਕਿਹਾ ਕਿ ਉਹ ਵਿਭਾਗ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਥਾਣੇ ਵਿਚ ਆਉਣ ਵਾਲੀ ਆਮ ਜਨਤਾ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ | ਪੁਲਿਸ ਦੇ ਉੱਚ ਅਧਿਕਾਰੀਆਂ ਨੇ ਉਮੀਦ ਪ੍ਰਗਟਾਈ ਹੈ ਕਿ ਯਾਦਵਿੰਦਰ ਸਿੰਘ ਦੇ ਲੰਬੇ ਤਜਰਬੇ ਸਦਕਾ ਥਾਣਾ ਪੱਧਰ 'ਤੇ ਪੁਲਿਸ ਦੀ ਕਾਰਜਪ੍ਰਣਾਲੀ ਹੋਰ ਵਧੇਰੇ ਸੁਚਾਰੂ ਅਤੇ ਮਜ਼ਬੂਤ ਹੋਵੇਗੀ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਸਾਥੀ ਕਰਮਚਾਰੀਆਂ ਅਤੇ ਸ਼ੁੱਭਚਿੰਤਕਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਹਲਕਾ ਇੰਚਾਰਜ ਨਾਰੰਗ ਤੇ ਐੱਸ.ਡੀ.ਐੱਮ.ਰਵਿੰਦਰ ਸਿੰਘ ਅਰੋੜਾ ਨੇ 'ਸਵੈ-ਗਣਨਾ' ਪੋਰਟਲ ਰਾਹੀਂ ਕੀਤਾ ਮਰਦਮਸ਼ੁਮਾਰੀ ਦਾ ਆਗਾ...
Ad Position 24