ਜਲਾਲਾਬਾਦ, 1 ਮਈ (ਕਰਨ ਚੁਚਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਸੈਦੋ ਕੇ ਵਿਖੇ ਪਿ੍ੰਸੀਪਲ ਸ੍ਰੀਮਤੀ ਅਨੀਤਾ ਰਾਣੀ ਦੀ ਅਗਵਾਈ ਹੇਠ 'ਬਿਜ਼ਨਸ ਬਲਾਸਟਰ ਮੇਲੇ' ਦਾ ਸ਼ਾਨਦਾਰ ਆਯੋਜਨ ਕੀਤਾ ਗਿਆ¢ ਇਸ ਮੇਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਐਂਟਰਪ੍ਰਨਰਸ਼ਿਪ (ਉਦਮਤਾ) ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ¢ ਬਿਜ਼ਨਸ ਬਲਾਸਟਰ ਦੇ ਨੋਡਲ ਅਤੇ ਜਮਾਤ ਇੰਚਾਰਜ ਰਾਜ ਕੁਮਾਰ ਅਤੇ ਸ੍ਰੀਮਤੀ ਵੈਸ਼ਾਲੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੋਡਕਟ ਤਿਆਰ ਕੀਤੇ ਅਤੇ ਉਨ੍ਹਾਂ ਦੀਆਂ ਆਕਰਸ਼ਕ ਪੈਕਿੰਗਾਂ ਬਣਾ ਕੇ ਪ੍ਰਦਰਸ਼ਨੀ ਲਗਾਈ¢ ਇਲਾਕਾ ਨਿਵਾਸੀਆਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਮੇਲੇ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਸਾਮਾਨ ਦੀ ਖ਼ਰੀਦਦਾਰੀ ਕਰਦਿਆਂ ਉਨ੍ਹਾਂ ਦੇ ਹੁਨਰ ਦੀ ਭਰਪੂਰ ਸ਼ਲਾਘਾ ਕੀਤੀ¢ ਪਿ੍ੰਸੀਪਲ ਸ੍ਰੀਮਤੀ ਅਨੀਤਾ ਰਾਣੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀ ਇਸ ਪਹਿਲ ਨੇ ਵਿਦਿਆਰਥੀਆਂ ਵਿਚ ਰਲ-ਮਿਲ ਕੇ ਕੰਮ ਕਰਨ ਦੀ ਭਾਵਨਾ ਜਗਾਈ ਹੈ¢ ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ ਨਾ ਸਿਰਫ਼ ਪੜ੍ਹ-ਲਿਖ ਕੇ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਦੇ ਕਾਬਲ ਬਣਨਗੇ, ਬਲਕਿ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰਨ ਲਈ ਰੋਜ਼ੀ-ਰੋਟੀ ਕਮਾਉਣ ਦਾ ਜ਼ਰੀਆ ਵੀ ਸਿੱਖਣਗੇ¢ ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਵਿਚ ਸਮੇਂ-ਸਮੇਂ 'ਤੇ ਅਜਿਹੇ ਮੇਲੇ ਲਗਾਏ ਜਾਂਦੇ ਹਨ, ਜਿਸ ਵਿਚ ਦੂਸਰੀਆਂ ਜਮਾਤਾਂ ਦੇ ਵਿਦਿਆਰਥੀ ਵੀ ਉਤਸ਼ਾਹ ਨਾਲ ਸ਼ਾਮਲ ਹੁੰਦੇ ਹਨ ਤਾਂ ਜੋ ਉਹ ਵੀ ਨਵੀਆਂ ਸਕਿੱਲਜ਼ (ਹੁਨਰ) ਸਿੱਖ ਕੇ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕ ਸਕਣ¢