19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੈਕਰਡ ਹਾਰਟ ਕਾਨਵੈਂਟ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 02-05-2026
ਫ਼ਾਜ਼ਿਲਕਾ, 1 ਮਈ (ਅਮਰਜੀਤ ਸ਼ਰਮਾ)-ਸੈਕਰਡ ਹਾਰਟ ਕਾਨਵੈਂਟ ਸਕੂਲ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਆਈ.ਸੀ.ਐੱਸ.ਈ.ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂਅ ਇਲਾਕੇ ਅੰਦਰ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਸਿਸਟਰ ਅੰਜਨਾ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਇਸ ਵਾਰ ਵੀ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਰੌਬਿਨ ਬਜਾਜ ਨੇ 99 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਅਯਾਨ ਗੁਲ੍ਹਾਟੀ ਨੇ 98.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਦੂਸਰਾ, ਤਿ੍ਸ਼ੀ ਨੇ 98.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਜਦਕਿ ਆਰਵੀ ਨੇ 97.4 ਪ੍ਰਤੀਸ਼ਤ ਅੰਕ ਅਤੇ ਅਰੀਹਾ ਨੇ 97.4 ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿਚ 121 ਵਿਦਿਆਰਥੀ ਬੈਠੇ ਸਨ | ਜਿਨ੍ਹਾਂ ਵਿਚੋਂ 44 ਵਿਦਿਆਰਥੀਆ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ, 38 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ, 30 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਮੈਨੇਜਰ ਫਾਦਰ ਐਨਟੋਨੀ ਜ਼ਿਰੋਮ ਨੇ ਇਨ੍ਹਾਂ ਵਿਦਿਆਰਥੀਆਂ ਦੀ ਸ਼ਾਨਦਾਰ ਸਫਲਤਾ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਦੀ ਹੱਡ-ਭੰਨਵੀਂ ਮਿਹਨਤ ਨੂੰ ਜਾਂਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਅਤੇ ਡਰੱਗ ਮਨੀ ਸਮੇਤ ਪਤੀ-ਪਤਨੀ ਕਾਬੂ ਅਗਲੀ ਖ਼ਬਰ ਫ਼ਾਜ਼ਿਲਕਾ ਵਿਖੇ ਸਵਿਮਿੰਗ ਪੂਲ ਦੇ ਨਵੇਂ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ
Ad Position 24