19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਆਮ ਆਦਮੀ ਪਾਰਟੀ ਨੂੰ ਛੱਡ ਕੇ ਫ਼ਾਜ਼ਿਲਕਾ ਸ਼ਹਿਰ ਦੇ ਵਪਾਰੀ ਆਗੂ ਅਰੁਣ ਵਧਵਾ ਤੇ ਸੁਭਾਸ਼ ਠੇਕੇਦਾਰ ਨੇ ਭਾਜਪਾ 'ਚ ਸ਼ਮੂਲੀਅਤ ਕਰਨ ਦਾ ਕੀਤਾ ਐਲਾਨ

Ad Position 21
No active advertisement
ਅਜੀਤ ਡੈਸਕ 02-05-2026
ਫ਼ਾਜ਼ਿਲਕਾ, 1 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਪ੍ਰਮੁੱਖ ਆਗੂ ਅਰੁਣ ਵਧਵਾ ਅਤੇ ਸੁਭਾਸ਼ ਠੇਕੇਦਾਰ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ¢ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦÏਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਇਨ੍ਹਾਂ ਆਗੂਆਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ¢ ਇਨ੍ਹਾਂ ਦੇ ਨਾਲ ਹੀ ਹੋਮਵੀਰ ਮਾਨ ਅਤੇ ਜਗਜੀਤ ਸਿੰਘ ਪਦਮ ਨੇ ਵੀ ਭਾਜਪਾ ਦਾ ਪੱਲਾ ਫੜਿਆ¢ ਇਸ ਮÏਕੇ ਸੂਬਾ ਭਾਜਪਾ ਦੇ ਸੈੱਲਾਂ ਦੇ ਕੋਆਰਡੀਨੇਟਰ ਰੰਜਮ ਕਾਮਰਾ, ਮੰਡਲ ਪ੍ਰਧਾਨ ਰਮੇਸ਼ ਕਟਾਰੀਆ, ਸੂਬਾ ਮੀਡੀਆ ਸਹਿ-ਕੋਆਰਡੀਨੇਟਰ ਸੁਬੋਧ ਵਰਮਾ, ਕਾਮੇਸ਼ਵਰ ਗੁੰਬਰ, ਸੁਮਨ ਕਟਾਰੀਆ ਅਤੇ ਕੌਂਸਲਰ ਗੋਲਡੀ ਸਚਦੇਵਾ ਵਿਸ਼ੇਸ਼ ਤÏਰ 'ਤੇ ਮÏਜੂਦ ਸਨ¢ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਅਤੇ ਭਾਜਪਾ ਦੀਆਂ ਵਿਕਾਸ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ¢ ਰੰਜਮ ਕਾਮਰਾ ਨੇ ਕਿਹਾ ਕਿ ਭਾਜਪਾ 'ਸਭ ਦਾ ਸਾਥ, ਸਭ ਦਾ ਵਿਕਾਸ' ਦੇ ਸਿਧਾਂਤ 'ਤੇ ਚੱਲਦੀ ਹੈ¢ ਮੰਡਲ ਪ੍ਰਧਾਨ ਰਮੇਸ਼ ਕਟਾਰੀਆ ਅਤੇ ਕੌਂਸਲਰ ਗੋਲਡੀ ਸਚਦੇਵਾ ਨੇ ਭਰੋਸਾ ਜਤਾਇਆ ਕਿ ਇਨ੍ਹਾਂ ਆਗੂਆਂ ਦੇ ਆਉਣ ਨਾਲ ਫ਼ਾਜ਼ਿਲਕਾ ਵਿਚ ਭਾਜਪਾ ਮਜ਼ਬੂਤ ਹੋਈ ਹੈ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ¢
Ad Position 22
No active advertisement
ਪਿਛਲੀ ਖ਼ਬਰ ਅਰੁਣ ਨਾਰੰਗ ਨੇ ਮਜ਼ਦੂਰ ਦਿਵਸ ਮੌਕੇ ਮਜ਼ਦੂਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
Ad Position 24