ਅਬੋਹਰ, 1 ਮਈ (ਵਿਵੇਕ ਹੂੜੀਆ)-ਅਬੋਹਰ ਸ਼ਹਿਰ ਵਿਚ ਮਜ਼ਦੂਰ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮÏਕੇ ਅਬੋਹਰ ਨਗਰ ਨਿਗਮ ਵਿਖੇ ਸਾਬਕਾ ਵਿਧਾਇਕ ਅਤੇ ਮÏਜੂਦਾ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਸਫ਼ਾਈ ਸੇਵਕਾਂ ਅਤੇ ਹੋਰ ਮਜ਼ਦੂਰਾਂ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦÏਰਾਨ ਅਰੁਣ ਨਾਰੰਗ ਨੇ ਮੁਲਾਜ਼ਮਾਂ ਨੂੰ ਸਨਮਾਨਿਤ ਕਰਦਿਆਂ ਤੋਹਫ਼ੇ ਵੀ ਭੇਟ ਕੀਤੇ | ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਮਜ਼ਦੂਰ ਸਮਾਜ ਦਾ ਸਭ ਤੋਂ ਅਹਿਮ ਹਿੱਸਾ ਹਨ, ਜੋ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਿਵਸਥਿਤ ਰੱਖਣ ਵਿਚ ਸਭ ਤੋਂ ਵੱਡਾ ਯੋਗਦਾਨ ਪਾਉਂਦੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਦੀਆਂ ਜੋ ਵੀ ਮੰਗਾਂ ਹੋਣਗੀਆਂ, ਉਨ੍ਹਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਪੂਰਾ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ | ਭਾਵੁਕ ਹੁੰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਮੇਰਾ ਦਿਲ ਕਰਦਾ ਹੈ ਕਿ ਨਗਰ ਨਿਗਮ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦੇਵਾਂ | ਉਨ੍ਹਾਂ ਦੇ ਇਸ ਬਿਆਨ 'ਤੇ ਹਾਜ਼ਰ ਮੁਲਾਜ਼ਮਾਂ ਨੇ ਜ਼ੋਰਦਾਰ ਤਾਲੀਆਂ ਮਾਰ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮÏਕੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਵੀ ਅਰੁਣ ਨਾਰੰਗ ਨੂੰ ਸÏਾਪਿਆ | ਸਫ਼ਾਈ ਸੇਵਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖ਼ੁਸ਼ੀ ਹੈ ਕਿ ਹਲਕਾ ਇੰਚਾਰਜ ਨੇ ਉਨ੍ਹਾਂ ਦੇ ਵਿਚਕਾਰ ਬੈਠ ਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਮੁਸ਼ਕਲਾਂ ਸੁਣੀਆਂ | ਅਰੁਣ ਨਾਰੰਗ ਨੇ ਅੰਤ ਵਿਚ ਕਿਹਾ ਕਿ ਮਜ਼ਦੂਰਾਂ ਦਾ ਸਨਮਾਨ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿਉਂਕਿ ਉਹ ਰੋਜ਼ਾਨਾ 8 ਘੰਟੇ ਆਪਣੀ ਸੁਰੱਖਿਆ ਦੀ ਪ੍ਰਵਾਹ ਕੀਤੇ ਬਿਨਾਂ ਸ਼ਹਿਰ ਵਾਸੀਆਂ ਦੀ ਸਿਹਤ ਦਾ ਧਿਆਨ ਰੱਖਦੇ ਹਨ |