11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜ਼ਿਲ੍ਹੇ 'ਚ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ, ਟੇਬਲੇਟਸ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ-ਜ਼ਿਲ੍ਹਾ ਮੈਜਿਸਟਰੇਟ

Ad Position 21
No active advertisement
ਅਜੀਤ ਡੈਸਕ 03-05-2026
ਫ਼ਾਜ਼ਿਲਕਾ, 2 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਪ੍ਰੈਗਾਬਲੀਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ, ਟੇਬਲੇਟਸ ਦੀ ਵਿੱਕਰੀ ਅਤੇ ਸਟਾਕ ਕਰਨ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵਲੋਂ ਦਵਾਈ ਦੇਣ ਸਮੇਂ ਪਿ੍ਸਕਿ੍ਪਸ਼ਨ ਸਲਿਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਕੈਮਿਸਟ ਦੀ ਫ਼ਰਮ ਦਾ ਨਾਮ, ਦਵਾਈ ਦੇਣ ਦੀ ਮਿਤੀ ਅਤੇ ਟੇਬਲੇਟਸ ਦੀ ਗਿਣਤੀ ਦਰਜ ਕੀਤੀ ਜਾਵੇਗੀ | ਇਹ ਪਾਬੰਦੀ 30 ਜੂਨ ਤੱਕ ਲਾਗੂ ਰਹੇਗੀ | ਇਹ ਹੁਕਮ ਸਿਵਲ ਸਰਜਨ ਫ਼ਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ | ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ | ਉਨ੍ਹਾਂ ਵਲੋਂ ਕੈਪਸੂਲ ਦੀ ਵਿੱਕਰੀ 'ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ | ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪਰਚੂਨ ਵਿਕਰੇਤਾ, ਕੈਮਿਸਟ, ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੈਸੀਆਂ ਜਾਂ ਕੋਈ ਹੋਰ ਵਿਅਕਤੀ ਇਹ 75 ਐਮ.ਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ | ਖ਼ਰੀਦ ਅਤੇ ਵਿੱਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ ਉਹ ਇਨ੍ਹਾਂ ਵੇਰਵਿਆਂ ਕੈਮਿਸਟ, ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ 'ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ | ਹੁਕਮ ਅਨੁਸਾਰ ਥੋਕ ਵਿਕਰੇਤਾ, ਪਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੈਸੀਆਂ ਵਾਲੇ ਸਲਿਪ ਦੀ ਸਹੀ ਪੜਤਾਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਅਸਲ ਸਲਿਪ 'ਤੇ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ | ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿਪ ਤੇ ਲਿਖੀ ਗਿਣਤੀ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ | ਹੁਕਮ ਦੀ ਕਿਸੇ ਵੀ ਉਲੰਘਣਾ 'ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਲੰਬੀ ਮਾਈਨਰ ਨਹਿਰ ਫਿਰ ਟੁੱਟੀ, ਕਿਸਾਨਾਂ 'ਚ ਹਾਹਾਕਾਰ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ
Ad Position 24