11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਸ਼ੇ ਦੀ ਹਾਲਤ 'ਚ ਘੁੰਮ ਰਿਹਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 03-05-2026
ਅਬੋਹਰ, 2 ਮਈ (ਵਿਵੇਕ ਹੂੜੀਆ)-ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਵਿਰੋਧੀ ਕਾਰਵਾਈ ਕਰਦਿਆਂ ਪਿੰਡ ਅਮਰਪੁਰਾ ਦੇ ਨਜ਼ਦੀਕ ਤੋਂ ਇਕ ਨੌਜਵਾਨ ਨੂੰ ਨਸ਼ੇ ਦੀ ਹਾਲਤ 'ਚ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਮੁਲਜ਼ਮ ਨਸ਼ੇ ਦਾ ਆਦੀ ਹੈ ਅਤੇ ਇਲਾਕੇ ਵਿਚ ਸ਼ੱਕੀ ਹਾਲਤ 'ਚ ਘੁੰਮ ਰਿਹਾ ਸੀ | ਜਾਣਕਾਰੀ ਅਨੁਸਾਰ ਐੱਸ.ਆਈ.ਧਰਮਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਰਾਹੁਲ ਨਾਮਕ ਨੌਜਵਾਨ, ਜੋ ਨਸ਼ੇ ਕਰਨ ਦਾ ਆਦੀ ਹੈ, ਇਸ ਵੇਲੇ ਨਸ਼ੇ ਦੀ ਹਾਲਤ ਵਿਚ ਹੈ | ਉਹ ਆਪਣੇ ਨਾਨਕੇ ਪਿੰਡ ਭਾਗੂ ਆਇਆ ਹੋਇਆ ਸੀ ਅਤੇ ਇਸ ਸਮੇਂ ਪਿੰਡ ਬਹਾਵਵਾਲਾ ਅਤੇ ਅਮਰਪੁਰਾ ਦੇ ਨਜ਼ਦੀਕ ਘੁੰਮ ਰਿਹਾ ਹੈ | ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ | ਜਾਂਚ ਦੌਰਾਨ ਮੁਲਜ਼ਮ ਨਸ਼ੇ ਦੀ ਹਾਲਤ ਵਿਚ ਪਾਇਆ ਗਿਆ, ਜਿਸ ਤੋਂ ਬਾਅਦ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਮਲੋਟ ਨੇੜੇ ਪਸੰਜਰ ਰੇਲਗੱਡੀ ਦਾ ਪਾਵਰ ਫ਼ੇਲ੍ਹ, ਡੇਢ ਘੰਟਾ ਦੇਰੀ ਨਾਲ ਪਹੁੰਚੀ ਅਬੋਹਰ- ਮੁਸਾਫ਼ਰ ਪ੍ਰੇਸ਼ਾਨ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24