11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਸ਼ੇ ਦੀ ਹਾਲਤ 'ਚ ਘੁੰਮ ਰਿਹਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 03-05-2026
ਅਬੋਹਰ, 2 ਮਈ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਪਿੰਡ ਸ਼ੇਰਗੜ੍ਹ ਵਿਚ ਨਸ਼ੇ ਦੀ ਹਾਲਤ 'ਚ ਘੁੰਮ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਇਹ ਨੌਜਵਾਨ ਨਸ਼ੇ ਦਾ ਆਦੀ ਹੈ ਅਤੇ ਜਨਤਕ ਥਾਵਾਂ 'ਤੇ ਨਸ਼ੇ ਦੀ ਹਾਲਤ ਵਿਚ ਘੁੰਮ ਕੇ ਮਾੜਾ ਪ੍ਰਭਾਵ ਪਾ ਰਿਹਾ ਸੀ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਵਲੋਂ ਸੂਚਨਾ ਮਿਲੀ ਸੀ ਕਿ ਕੁਲਵੰਤ ਸਿੰਘ ਨਸ਼ੇ ਕਰਨ ਦਾ ਆਦੀ ਹੈ | ਸੂਚਨਾ ਅਨੁਸਾਰ ਮੁਲਜ਼ਮ ਅਕਸਰ ਨਸ਼ਾ ਕਰਕੇ ਪਿੰਡ ਦੀਆਂ ਗਲੀਆਂ-ਮੁਹੱਲਿਆਂ ਵਿਚ ਘੁੰਮਦਾ ਰਹਿੰਦਾ ਹੈ, ਜਿਸ ਨਾਲ ਪਿੰਡ ਦੇ ਆਮ ਲੋਕਾਂ ਅਤੇ ਖ਼ਾਸ ਕਰਕੇ ਬੱਚਿਆਂ 'ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ | ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਮੁਲਜ਼ਮ ਨੂੰ ਕਾਬੂ ਕਰ ਲਿਆ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕੁਲਵੰਤ ਸਿੰਘ ਉਰਫ਼ ਕਾਲਾ ਸਿੰਘ ਪੁੱਤਰ ਲਾਹਣਾ ਸਿੰਘ ਵਾਸੀ ਸ਼ੇਰਗੜ੍ਹ ਵਜੋਂ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੰਤੁਲਿਤ ਖਾਦ ਦੀ ਵਰਤੋਂ ਬਾਰੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਅਗਲੀ ਖ਼ਬਰ ਢਾਣੀ ਮੁਨਸ਼ੀ ਰਾਮ ਦੇ ਨੌਜਵਾਨ ਨੇ ਕੌਮੀ ਪੱਧਰੀ ਖੇਡਾਂ 'ਚ ਕੀਤਾ ਕਾਂਸੇ ਦਾ ਤਗਮਾ ਹਾਸਿਲ
Ad Position 24