11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 03-05-2026
ਅਬੋਹਰ, 2 ਮਈ (ਵਿਵੇਕ ਹੂੜੀਆ)-ਥਾਣਾ ਸਿਟੀ-1 ਅਬੋਹਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਹੌਲਦਾਰ ਹਰਸ਼ ਕੁਮਾਰ ਆਪਣੀ ਪੁਲਿਸ ਟੀਮ ਸਮੇਤ ਦਾਣਾ ਮੰਡੀ ਅਬੋਹਰ ਦੇ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੇ ਸਨ | ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਦਾਣਾ ਮੰਡੀ ਦੇ ਪਿਛਲੇ ਪਾਸੇ ਪਈ ਬੇਆਬਾਦ ਜਗਾ ਕੋਲ ਪਹੁੰਚੀ ਤਾਂ ਉੱਥੇ ਇਕ ਕੰਧ ਦੇ ਨਾਲ ਦੋ ਨੌਜਵਾਨ ਆਹਮੋ-ਸਾਹਮਣੇ ਮੂੰਹ ਕਰਕੇ ਖੜ੍ਹੇ ਦਿਖਾਈ ਦਿੱਤੇ | ਇਹ ਦੋਵੇਂ ਨੌਜਵਾਨ ਆਪਣੇ ਹੱਥਾਂ ਨਾਲ ਕਿਸੇ ਚੀਜ਼ ਨੂੰ ਫਰੋਲ ਰਹੇ ਸਨ | ਪੁਲਿਸ ਦੀ ਗੱਡੀ ਦੇਖ ਕੇ ਉਨ੍ਹਾਂ ਨੇ ਉਹ ਚੀਜ਼ ਤੁਰੰਤ ਜ਼ਮੀਨ 'ਤੇ ਸੁੱਟ ਦਿੱਤੀ ਅਤੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ | ਪੁਲਿਸ ਪਾਰਟੀ ਨੇ ਮੁਸਤੈਦੀ ਨਾਲ ਦੋਵਾਂ ਨੂੰ ਕਾਬੂ ਕਰ ਲਿਆ | ਜਦੋਂ ਪੁਲਿਸ ਵਲੋਂ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਅਤੇ ਜ਼ਮੀਨ 'ਤੇ ਸੁੱਟੀ ਗਈ ਵਸਤੂ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 4 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਚਰਨਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਗਲੀ ਨੰਬਰ 5 ਇੰਦਰਾ ਨਗਰੀ ਅਬੋਹਰ, ਸੂਰਜ ਪੁੱਤਰ ਰਮੇਸ਼ ਕੁਮਾਰ ਵਾਸੀ ਗਲੀ ਨੰਬਰ 4 ਸੰਤ ਨਗਰ ਅਬੋਹਰ ਵਜੋਂ ਹੋਈ, ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੁੰਨਿਆ ਦੇ ਦਿਹਾੜੇ 'ਤੇ ਖੀਰ ਦੇ ਲੰਗਰ ਲਗਾਏ ਅਗਲੀ ਖ਼ਬਰ ਉੱਤਰਾਖੰਡ ਦੇ ਵਿਅਕਤੀ ਨੂੰ ਫ਼ਾਜ਼ਿਲਕਾ ਤੋਂ ਨਿਕਲੀ 3 ਲੱਖ ਦੀ ਲਾਟਰੀ
Ad Position 24