12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਜੰਪਸ਼ਨ ਕਾਨਵੈਂਟ ਸਕੂਲ ਦੇ ਅੱਵਲ ਆਏ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 03-05-2026
ਅਬੋਹਰ, 2 ਮਈ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਅਜੰਪਸ਼ਨ ਕਾਨਵੈਂਟ ਸਕੂਲ ਦਾ ਆਈ.ਸੀ.ਐੱਸ. ਸੀ.ਬੋਰਡ ਵਲੋਂ ਘੋਸ਼ਿਤ ਕੀਤਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਿਸ ਤਹਿਤ ਸਕੂਲ ਦੇ ਨਿਰਦੇਸ਼ਕ ਫਾਦਰ ਜੋਸਫ ਟੀ.ਜੇ ਅਤੇ ਪਿ੍ੰਸੀਪਲ ਸਿਸਟਰ ਮੈਬਲ ਨੇ ਅੱਵਲ ਆਏ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੇ 187 ਵਿਦਿਆਰਥੀਆਂ ਨੇ ਦਸਵੀਂ ਦਾ ਇਮਤਿਹਾਨ ਦਿੱਤਾ ਸੀ | ਜਿਨ੍ਹਾਂ ਵਿਚੋਂ 49 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 76 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਜਿਸ ਤਹਿਤ ਸਥਾਨਕ ਏਕਤਾ ਕਾਲੋਨੀ ਵਾਸੀ ਤਿਥੀ ਸਾਰਸਵਤ ਨੇ 98 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ ਜਦ ਕਿ ਗੁਰਨੀਤ ਸਿੰਘ ਇੰਸਾ ਅਤੇ ਅਨਹਦ ਪਰੂਥੀ ਨੇ ਸਾਂਝੇ ਤੌਰ ਤੇ 97.2 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਅਧਵਿਕਾ ਭਾਰਤੀ ਨੇ 95.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਜਿਨ੍ਹਾਂ ਨੂੰ ਅੱਜ ਸਕੂਲ ਦੇ ਨਿਰਦੇਸ਼ਕ ਫਾਦਰ ਜੋਸਫ ਟੀ.ਜੇ ਅਤੇ ਪਿ੍ੰਸੀਪਲ ਸਿਸਟਰ ਮੈਬਲ ਵਲੋਂ ਵਧਾਈ ਦਿੰਦੇ ਹੋਏ ਸਨਮਾਨਿਤ ਵੀ ਕੀਤਾ ਗਿਆ | ਸਕੂਲ ਪ੍ਰਬੰਧਕਾਂ ਵਲੋਂ ਸਮੂਹ ਅਧਿਆਪਕਾਂ ਦੀ ਅਣਥੱਕ ਮਿਹਨਤ ਦੀ ਪ੍ਰਸ਼ੰਸਾ ਕੀਤੀ ਗਈ | ਉਨ੍ਹਾਂ ਸ਼ਾਨਦਾਰ ਨਤੀਜਾ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵੀ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਆਸ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਇੰਪੀਰੀਅਲ ਸਕੂਲ ਵਿਖੇ 'ਮਜ਼ਦੂਰ ਦਿਵਸ' ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ
Ad Position 24