12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 03-05-2026
ਫ਼ਾਜ਼ਿਲਕਾ, 2 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਟਾਹਲੀ ਵਾਲਾ ਜੱਟਾਂ ਵਿਖੇ ਗਸ਼ਤ ਕਰ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ | ਜਿਨ੍ਹਾਂ ਨੂੰ ਕਾਬੂ ਕਰਕੇ ਨਾਮ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਂ ਮੰਗਤ ਸਿੰਘ ਉਰਫ਼ ਮੰਗੀ ਪੁੱਤਰ ਦਾਰਾ ਸਿੰਘ ਵਾਸੀ ਵਾਟਰ ਕਾਲੋਨੀ ਅਰਨੀਵਾਲਾ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਟਾਹਲੀ ਵਾਲਾ ਜੱਟਾਂ ਦੱਸਿਆ | ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 40 ਨਸ਼ੀਲੀਆਂ ਗੋਲੀਆਂ ਐਲਪਰਾਜੋਲਮ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਹੈਰੋਇਨ ਸਮੇਤ 2 ਕਾਬੂ
Ad Position 24