ਫ਼ਾਜ਼ਿਲਕਾ, 2 ਮਈ (ਦਵਿੰਦਰ ਪਾਲ ਸਿੰਘ)-ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦਾ ਆਈ.ਸੀ.ਐੱਸ.ਈ.ਪ੍ਰੀਖਿਆ ਨਤੀਜਾ ਐਲਾਨੇ ਜਾਣ ਤੋਂ ਬਾਅਦ ਪੂਰੇ ਸਕੂਲ 'ਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ | ਇਸ ਸਾਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ, ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਲਾਘਾਯੋਗ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਦੀ ਹੋਣਹਾਰ ਵਿਦਿਆਰਥਣ ਲਕਸ਼ਮੀ ਕਾਂਤਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਮਿਹਨਤ ਅਤੇ ਲਗਨ ਦਾ ਸਬੂਤ ਦਿੱਤਾ | ਇਸ ਦੇ ਨਾਲ ਹੀ ਹੋਰ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਸ਼ੇਸ਼ ਤੌਰ 'ਤੇ ਵਿਦਿਆਰਥੀ ਵਿਨੈ ਨੇ ਪੰਜਾਬੀ ਵਿਸ਼ੇ ਵਿਚ 99 ਅਤੇ ਪਰਮਿੰਦਰ ਨੇ 98 ਅੰਕ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ | ਇਸ ਮੌਕੇ ਪਿ੍ੰਸੀਪਲ ਕਵਿਤਾ ਸਪੜਾ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ 100 ਫ਼ੀਸਦੀ ਨਤੀਜਾ ਬੱਚਿਆਂ ਦੇ ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਵਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਮੈਨੇਜਿੰਗ ਡਾਇਰੈਕਟਰ ਰਾਘਵ ਸਪੜਾ ਨੇ ਵੀ ਇਸ ਸਫਲਤਾ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਸਮੁੱਚੇ ਸਕੂਲ ਪਰਿਵਾਰ ਦੀ ਸਮੂਹਿਕ ਮਿਹਨਤ ਦਾ ਫਲ ਹੈ ਅਤੇ ਉਹ ਭਵਿੱਖ ਵਿਚ ਵੀ ਅਜਿਹੇ ਸ਼ਾਨਦਾਰ ਨਤੀਜਿਆਂ ਲਈ ਵਚਨਬੱਧ ਰਹਿਣਗੇ |