12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 03-05-2026
ਫ਼ਾਜ਼ਿਲਕਾ, 2 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਪਾਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਸੀਮਾ ਰਾਣੀ ਪਤਨੀ ਜਗਬੀਰ ਸਿੰਘ ਵਾਸੀ ਧੀਂਗੜਾ ਕਾਲੋਨੀ ਫ਼ਾਜ਼ਿਲਕਾ ਅਤੇ ਕਰਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਰਾਣਾ ਨੂੰ ਕਾਬੂ ਕੀਤਾ ਹੈ | ਇਹ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ ਅਤੇ ਕਬਰਸਤਾਨ ਦੇ ਨਜ਼ਦੀਕ ਗਾਹਕਾਂ ਦੀ ਉਡੀਕ ਕਰ ਰਹੇ ਸਨ | ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਦੇ ਨਾਂਅ 'ਤੇ ਸਬਸਿਡੀ ਰਾਹੀਂ ਲਏ ਖੇਤੀਬਾੜੀ ਸੰਦਾਂ ਦਾ ਮਾਲਕ ਬਣਿਆ ਬੈਠਾ ਹੈ ਸਾਬਕਾ ਸਰਪੰਚ ਅਗਲੀ ਖ਼ਬਰ ਗਊ ਵੰਸ਼ ਦੀ ਚੋਰੀ ਅਤੇ ਤਸਕਰੀ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24