ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)-ਦੇਸ਼ ਭਰ ਅੰਦਰ ਨੈਸ਼ਨਲ ਇਲੀਜ਼ੀਬਿਲਟੀ ਕਮ ਐਂਟਰਸ ਟੈੱਸਟ ਦੇ ਦਾਖ਼ਲੇ ਦੀ ਪ੍ਰੀਖਿਆ ਲਈ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ 2 ਪ੍ਰੀਖਿਆ ਕੇਂਦਰ ਬਣਾਏ ਗਏ ਹਨ | ਵਧੀਕ ਡਿਪਟੀ ਕਮਿਸ਼ਨਰ ਡਾ.ਮਨਦੀਪ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ 2 ਪ੍ਰੀਖਿਆ ਕੇਂਦਰ ਐਮ.ਆਰ ਸਰਕਾਰੀ ਕਾਲਜ, ਸਰਕਾਰੀ ਐਮੀਨੈਂਸ ਸਕੂਲ ਲੜਕੇ ਫ਼ਾਜ਼ਿਲਕਾ ਵਿਖੇ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਕੇਂਦਰਾਂ ਅੰਦਰ ਪ੍ਰੀਖਿਆ ਸ਼ਾਂਤੀਪੂਰਵਕ ਕਰਵਾਉਣ ਲਈ ਦੋ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ | ਸਰਕਾਰੀ ਐਮ.ਆਰ ਕਾਲਜ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸਰਕਾਰੀ ਐਮੀਨੈਂਸ ਸਕੂਲ ਲੜਕੇ ਅੰਦਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਸਾਰੇ ਪ੍ਰੀਖਿਆ ਦੀ ਦੇਖ ਰੇਖ ਕਰਨ, ਪ੍ਰਸ਼ਨ ਪੱਤਰ ਅਤੇ ਹੋਰ ਸਮੱਗਰੀ ਦੀ ਜ਼ਿੰਮੇਵਾਰੀ ਕੇਂਦਰੀ ਵਿਦਿਆਲਿਆ ਦੇ ਪਿ੍ੰਸੀਪਲ ਸੁਨੀਲ ਕੁਮਾਰ ਦੀ ਲਗਾਈ ਗਈ ਹੈ | ਉਨ੍ਹਾਂ ਦੱਸਿਆ ਕਿ ਉਹ ਖ਼ੁਦ ਦੋਵੇਂ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਆਏ ਹਨ | ਪ੍ਰੀਖਿਆ ਅੰਦਰ ਕਿਸੇ ਵੀ ਗੜਬੜੀ ਨੂੰ ਰੋਕਣ ਲਈ ਕੈਮਰੇ ਆਦਿ ਵੀ ਪੂਰੀ ਤਰ੍ਹਾਂ ਨਿਗਰਾਨੀ ਲਈ ਲਗਾਏ ਗਏ ਹਨ | ਉਨ੍ਹਾਂ ਕਿਹਾ ਕਿ ਸਮੇਂ ਸਿਰ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਅੰਦਰ ਭੇਜਣਾ ਸ਼ੁਰੂ ਕਰ ਦਿੱਤਾ ਸੀ ਤਾਂ ਜੋ ਇਕਦਮ ਬੱਚਿਆਂ ਵਿਚ ਘਬਰਾਹਟ ਪੈਦਾ ਨਾ ਹੋ ਜਾਵੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆ ਕੇਂਦਰ ਅੰਦਰ ਹੋਰ ਅਮਲਾ ਲਗਾਉਣ ਦੀ ਜ਼ਿੰਮੇਵਾਰੀ ਨੋਡਲ ਅਫ਼ਸਰਾਂ ਨੂੰ ਸੌਂਪੀ ਗਈ ਸੀ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸ਼ਰਤਾਂ ਮੁਤਾਬਿਕ ਹਰੇਕ ਵਿਦਿਆਰਥੀ ਦੀ ਪੂਰੀ ਤਰ੍ਹਾਂ ਪ੍ਰੀਖਿਆ ਕੇਂਦਰ 'ਚ ਦਾਖ਼ਲੇ ਤੋਂ ਪਹਿਲਾ ਜਾਂਚ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਪ੍ਰੀਖਿਆ ਕੇਂਦਰਾਂ ਦੇ ਨੇੜੇ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ | ਭਾਰਤ ਅੰਦਰ 2026 ਦੇ ਸਾਲ ਵਿਚ ਡਾਕਟਰੀ ਪ੍ਰੀਖਿਆ, ਐਮ.ਬੀ.ਬੀ.ਐਮ, ਬੀ.ਡੀ.ਐਸ. ਦੇ ਦਾਖ਼ਲੇ ਲਈ 23 ਲੱਖ ਦੇ ਕਰੀਬ ਵਿਦਿਆਰਥੀਆਂ ਨੇ ਫਾਰਮ ਭਰੇ ਹਨ | ਦੇਸ਼ ਅੰਦਰ 1 ਲੱਖ ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਅੰਦਰ ਇਕ ਲੱਖ ਦੇ ਕਰੀਬ ਸੀਟਾਂ ਹਨ | ਪਿਛਲੇ 5 ਸਾਲਾਂ ਤੋਂ ਹਰ ਸਾਲ 20 ਲੱਖ ਤੋਂ ਲੈ ਕੇ 24 ਲੱਖ ਤੱਕ ਵਿਦਿਆਰਥੀ ਮੈਡੀਕਲ ਦੀ ਪ੍ਰੀਖਿਆ ਦੇ ਰਹੇ ਹਨ |