ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਐਫ.ਐਫ.ਰੋਡ ਤੋਂ ਮੰਡੀ ਲਾਧੂਕਾ ਨੂੰ ਜਾ ਰਹੇ ਸੀ ਤਾਂ ਸੜਕ ਕਿਨਾਰੇ ਬੈਠਾ ਸੁਖਦੇਵ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਵੱਲੇ ਸ਼ਾਹ ਉਤਾੜ ਉਰਫ਼ ਨੂਰਸ਼ਾਹ ਸ਼ੱਕੀ ਹਾਲਤ ਵਿਚ ਦਿਖਾਈ ਦਿੱਤਾ | ਕਾਬੂ ਕਰਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 1 ਲਾਈਟਰ, 1 ਸਿਲਵਰ ਪੰਨੀ ਅਤੇ 10 ਰੁਪਏ ਦਾ ਸੜਿਆ ਹੋਇਆ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |