27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਨਸ਼ੇ ਦੀ ਹਾਲਤ 'ਚ ਘੁੰਮ ਰਿਹਾ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-05-2026
ਅਬੋਹਰ, 3 ਮਈ (ਵਿਵੇਕ ਹੂੜੀਆ)-ਖੂਈਆਂ ਸਰਵਰ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਸੁਖਚੈਨ ਦੇ ਖੇਤਰ ਵਿਚ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕਰ ਰਹੇ ਸਨ | ਇਸ ਦੌਰਾਨ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਘੁੰਮਦਾ ਪਾਇਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਪਾਲਾ ਰਾਮ ਪੁੱਤਰ ਮਨਫੂਲ ਵਾਸੀ ਸੁਖਚੈਨ ਵਜੋਂ ਹੋਈ ਹੈ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ | ਡੋਪ ਟੈੱਸਟ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24