ਜਲਾਲਾਬਾਦ, 3 ਮਈ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸਤਿਸੰਗ ਘਰ ਪਿੰਡ ਘੁਬਾਇਆ ਦੇ ਨਾਲ ਲੱਗਦੀ ਕੱਚੀ ਸੜਕ ਤੋਂ ਪਿੰਡ ਚੱਕ ਮੁਹੰਮਦੇ ਵਾਲਾ ਨੂੰ ਜਾ ਰਹੀ ਸੀ ਤਾਂ ਸਾਹਮਣੇ ਤੋਂ ਪੈਦਲ ਆ ਰਿਹਾ ਗੁਰਚਰਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਚੱਕ ਮੁਹੰਮਦੇ ਵਾਲਾ ਸ਼ੱਕੀ ਹਾਲਤ ਵਿਚ ਦਿਖਾਈ ਦਿੱਤਾ | ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 1 ਮਹਿਲਾ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਮਹਿਲਾ ਸਹਾਇਕ ਥਾਣੇਦਾਰ ਪ੍ਰਦੀਪ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਫੱਤੂ ਵਾਲਾ ਤੋਂ ਪਿੰਡ ਸੁਖੇਰਾ ਬੋਦਲਾ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਪੈਦਲ ਆ ਰਹੀ ਕਿ੍ਸ਼ਨਾ ਰਾਣੀ ਉਰਫ਼ ਪੂਜਾ ਰਾਣੀ ਪਤਨੀ ਰਿੰਪਾ ਸਿੰਘ ਵਾਸੀ ਸੁਖੇਰਾ ਬੋਦਲਾ ਪੁਲਿਸ ਨੂੰ ਦੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗੀ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਪੁਲਿਸ ਨੇ ਦੋਵਾਂ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |