27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਜੋੜਕੀ ਕੰਕਰ ਵਾਲੀ ਵਿਖੇ ਲਗਾਇਆ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 04-05-2026
ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)- ਪਿੰਡ ਜੋੜਕੀ ਕੰਕਰ ਵਾਲੀ ਵਿਖੇ ਸਮੂਹ ਗਰਾਮ ਪੰਚਾਇਤ, ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 'ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ' ਦੇ ਵਿਸ਼ੇਸ਼ ਸਹਿਯੋਗ ਨਾਲ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਗੁਰਦੁਆਰਾ ਸਾਹਿਬ ਦੇ ਵਿਹੜੇ 'ਚ ਲਗਾਏ ਗਏ | ਇਸ ਕੈਂਪ ਦੌਰਾਨ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੇ ਨੌਜਵਾਨਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਪਿੰਡ ਦੇ ਸਰਪੰਚ ਜਗਦੀਸ਼ ਕੁਮਾਰ ਅਤੇ ਹੋਰ ਪਤਵੰਤਿਆਂ ਨੇ ਦੱਸਿਆ ਕਿ ਇਹ ਪਿੰਡ ਵਿਚ ਲਗਾਇਆ ਗਿਆ ਦੂਜਾ ਖ਼ੂਨਦਾਨ ਕੈਂਪ ਸੀ | ਸ੍ਰੀ ਰਾਮ ਕਿਰਪਾ ਸੇਵਾ ਸੰਘ ਦੇ ਖ਼ੂਨਦਾਨ ਕੈਂਪ ਇੰਚਾਰਜ ਰਾਜ ਕੁਕਰੇਜਾ ਅਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਲਗਾਤਾਰ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾ ਕੇ ਲੋਕਾਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਕਈ ਥੈਲੀਸੀਮੀਆ ਪੀੜਤ ਬੱਚਿਆਂ ਨੂੰ ਗੋਦ ਲਿਆ ਗਿਆ ਹੈ, ਜਿਨ੍ਹਾਂ ਨੂੰ ਨਿਰੰਤਰ ਖ਼ੂਨ ਦੀ ਲੋੜ ਹੁੰਦੀ ਹੈ | ਇਸੇ ਮਕਸਦ ਲਈ ਬਲੱਡ ਬੈਂਕ ਵਿਚ ਖ਼ੂਨ ਦੇ ਸਟਾਕ ਨੂੰ ਬਰਕਰਾਰ ਰੱਖਣ ਲਈ ਅਜਿਹੇ ਕੈਂਪ ਲਗਾਏ ਜਾਂਦੇ ਹਨ | ਡਾ.ਸੁਖਮਣੀ ਦੀ ਅਗਵਾਈ ਹੇਠ ਪਹੁੰਚੀ ਮੈਡੀਕਲ ਟੀਮ ਵਲੋਂ 76 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਕੈਂਪ ਦੇ ਅਖੀਰ ਵਿਚ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਸੰਸਥਾ ਦਾ ਅਗਲਾ ਕੈਂਪ 10 ਮਈ ਨੂੰ ਫ਼ਾਜ਼ਿਲਕਾ ਵਿਖੇ ਲਗਾਇਆ ਜਾਵੇਗਾ | ਇਸ ਮੌਕੇ ਗੁਰਵਿੰਦਰ ਸਿੰਘ, ਗਗਨਾ, ਸਾਬਾ ਸਿੱਧੂ, ਮਿਲਖ ਰਾਜ, ਰਾਜਾ ਸਾਬਕਾ ਸਰਪੰਚ, ਹੈਪੀ ਬਰਾੜ, ਬੂਟਾ ਸਿੰਘ, ਹਰੀ ਚੰਦ, ਸ਼ਲਿੰਦਰ ਕੰਬੋਜ, ਬਿਹਾਰੀ ਲਾਲ, ਮਦਨ ਕੰਬੋਜ ਅਤੇ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਰਦਮਸ਼ੁਮਾਰੀ 'ਚ ਮਹਿਲਾ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣਾ ਨਿੰਦਣਯੋਗ-ਡੀ.ਟੀ.ਐਫ. ਅਗਲੀ ਖ਼ਬਰ ਲੋਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਮਜ਼ਦੂਰ ਦਿਵਸ ਅਤੇ ਪਿ੍ੰਸੀਪਲ ਦਿਵਸ ਮਨਾਇਆ
Ad Position 24