27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਅਤੇ ਚਿਤਾਵਨੀ ਮਾਰਚ

Ad Position 21
No active advertisement
ਅਬੋਹਰ ਵਿਖੇ ਜ਼ਿਲ੍ਹਾ ਪੱਧਰੀ ਕਨਵੈਨਸ਼ਨ 'ਚ ਭਾਗ ਲੈਂਦੇ ਹੋਏ ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੇ ਆਗੂ ਅਤੇ ਵਰਕਰ | ਅਜੀਤ ਤਸਵੀਰ <br/> 04-05-2026
ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)-ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ ਆਪਣੀਆਂ ਲਟਕਦੀਆਂ ਆਰਥਿਕ ਮੰਗਾਂ ਨੂੰ ਲੈ ਕੇ ਅਬੋਹਰ ਵਿਖੇ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਕੀਤੀ ਗਈ | ਅਰੋੜਵੰਸ਼ ਧਰਮਸ਼ਾਲਾ ਵਿਖੇ ਹੋਈ ਇਸ ਕਨਵੈੱਨਸ਼ਨ ਤੋਂ ਬਾਅਦ ਮੁਲਾਜ਼ਮਾਂ ਨੇ ਰੋਸ ਮਾਰਚ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਦੇ ਨਿਵਾਸ ਤੱਕ ਚਿਤਾਵਨੀ ਮਾਰਚ ਕੱਢਿਆ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਕਨਵੈੱਨਸ਼ਨ ਦੀ ਪ੍ਰਧਾਨਗੀ ਡੀ.ਟੀ.ਐਫ.ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਕੁਲਜੀਤ ਡੰਗਰ ਖੇੜਾ, ਗੁਲਸ਼ਨ ਕੁਮਾਰ ਵੈਟਰਨਰੀ ਇੰਸਪੈਕਟਰ ਯੂਨੀਅਨ, ਕੁਲਵਿੰਦਰ ਸਿੰਘ, ਇੰਦਰਾਜ, ਟਹਿਲ ਸਿੰਘ ਅਤੇ ਜਗਦੀਸ਼ ਸੱਪਾਂ ਵਾਲੀ ਨੇ ਸਾਂਝੇ ਤੌਰ 'ਤੇ ਕੀਤੀ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਬੇਰੁਖ਼ੀ ਦਿਖਾ ਰਹੀ ਹੈ, ਜਿਸ ਕਾਰਨ ਅਧਿਆਪਕਾਂ ਅਤੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਸੂਬਾ ਕਨਵੀਨਰ ਅਤਿੰਦਰਪਾਲ ਘੱਗਾ ਅਤੇ ਹੋਰ ਆਗੂਆਂ ਨੇ ਦੱਸਿਆ ਕਿ 5 ਮਾਰਚ ਨੂੰ ਮੁੱਖ ਮੰਤਰੀ ਦੇ ਸੰਯੁਕਤ ਸਕੱਤਰ ਨਾਲ ਹੋਈ ਮੀਟਿੰਗ ਵਿਚ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਕੁੱਝ ਵੀ ਵਫ਼ਾ ਨਹੀਂ ਹੋਇਆ | ਉਨ੍ਹਾਂ ਐਲਾਨ ਕੀਤਾ ਕਿ 17 ਮਈ ਨੂੰ ਮੁਹਾਲੀ ਵਿਖੇ ਸੂਬਾਈ ਰੈਲੀ ਕਰਨ ਉਪਰੰਤ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕੀਤਾ ਜਾਵੇਗਾ | ਇਸ ਸਬੰਧੀ ਆਉਂਦੇ ਦਿਨਾਂ ਵਿਚ ਜ਼ਿਲ੍ਹੇ ਭਰ ਵਿਚ ਤਿਆਰੀ ਮੁਹਿੰਮ ਚਲਾਈ ਜਾਵੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਪੁਰਸ਼ ਅਤੇ ਮਹਿਲਾ ਮੁਲਾਜ਼ਮ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਪੁਲ ਦੀ ਉਸਾਰੀ ਲਈ ਕੰਮ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਮਰਦਮਸ਼ੁਮਾਰੀ 'ਚ ਮਹਿਲਾ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣਾ ਨਿੰਦਣਯੋਗ-ਡੀ.ਟੀ.ਐਫ.
Ad Position 24