27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੰਨੇ ਵਾਲਾ ਅਤੇ ਛੋਟਾਂ ਫਲੀਆਂ ਵਾਲਾ ਤੋਂ ਬੱਸਾਂ ਰਵਾਨਾ

Ad Position 21
No active advertisement
ਅਜੀਤ ਡੈਸਕ 04-05-2026
ਜਲਾਲਾਬਾਦ, 3 ਮਈ (ਜਤਿੰਦਰ ਪਾਲ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਿੰਡ ਮੰਨੇ ਵਾਲਾ ਅਤੇ ਛੋਟਾ ਫਲੀਆਂ ਵਾਲਾ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ ¢ ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ¢ ਉਨ੍ਹਾਂ ਦੱਸਿਆ ਕਿ ਜਿਹੜੇ ਬਜ਼ੁਰਗ ਆਪਣੇ ਖ਼ਰਚੇ 'ਤੇ ਯਾਤਰਾ ਨਹੀਂ ਕਰ ਸਕਦੇ ਸਨ | ਉਨ੍ਹਾਂ ਲਈ ਪੰਜਾਬ ਸਰਕਾਰ ਵਲੋਂ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਹਰ ਵਰਗ ਦੇ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ ¢ ਉਨ੍ਹਾਂ ਅੱਗੇ ਕਿਹਾ ਕਿ ਇਸ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ, ਦੁਰਗਿਆਣੇ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲਾ ਬਾਗ਼ ਵਰਗੇ ਇਤਿਹਾਸਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ¢ ਉਨ੍ਹਾਂ ਇਹ ਵੀ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਵੀ ਪੰਜਾਬ ਸਰਕਾਰ ਵਲ਼ੋਂ ਹੀ ਕੀਤਾ ਜਾਂਦਾ ਹੈ, ਜਿਸ ਨਾਲ ਯਾਤਰੀ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਯਾਤਰਾ ਪੂਰੀ ਕਰ ਸਕਦੇ ਹਨ¢ ਇਸ ਮੌਕੇ ਸ਼ਰਧਾਲੂਆਂ ਵਿਚ ਖ਼ੁਸ਼ੀ ਦੀ ਲਹਿਰ ਦਿਖਾਈ ਦਿੱਤੀ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ¢ ਸ਼ਰਧਾਲੂਆਂ ਨੇ ਵਾਹਿਗੁਰੂ ਦੇ ਜਾਪ ਨਾਲ ਆਪਣੀ ਯਾਤਰਾ ਦੀ ਸ਼ੁਰੂਆਤ ਕੀਤੀ ¢ ਇਸ ਮੌਕੇ ਪਿੰਡ ਦੇ ਮੁਹਤਬਰ ਵਿਅਕਤੀਆਂ ਅਤੇ ਹੋਰ ਸਿਆਸੀ ਤੇ ਸਮਾਜਿਕ ਆਗੂ ਵੀ ਮੌਜੂਦ ਰਹੇ, ਜਿਨ੍ਹਾਂ ਨੇ ਯਾਤਰੀਆਂ ਨੂੰ ਸ਼ੁੱਭ ਕਾਮਨਾਵਾਂ ਦੇ ਕੇ ਰਵਾਨਾ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਬਿਜਲੀ ਘਰ ਵਿਖੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਪੁਲ ਦੀ ਉਸਾਰੀ ਲਈ ਕੰਮ ਦਾ ਰੱਖਿਆ ਨੀਂਹ ਪੱਥਰ
Ad Position 24