30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸਰਕਾਰ ਵਲੋਂ ਅਪ੍ਰੈਲ ਮਹੀਨੇ ਦੀ ਪੈਨਸ਼ਨ ਜਾਰੀ ਨਾ ਕਰਨ 'ਤੇ ਪੈਨਸ਼ਨਰਾਂ 'ਚ ਭਾਰੀ ਰੋਸ

Ad Position 21
No active advertisement
ਅਜੀਤ ਡੈਸਕ 05-05-2026
ਫ਼ਾਜ਼ਿਲਕਾ, 4 ਮਈ ( ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਮਹੀਨੇ ਦੀ ਇਕ ਤਰੀਕ ਨੂੰ ਪੈਨਸ਼ਨਰਾਂ ਦੀ ਪੈਨਸ਼ਨ ਬੈਂਕ ਖਾਤਿਆਂ 'ਚ ਜਮ੍ਹਾ ਨਾ ਕਰਾਉਣ ਕਾਰਨ ਸਮੂਹ ਪੈਨਸ਼ਨਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਾ.ਬੂਟਾ ਸਿੰਘ ਚਿਮਨੇਵਾਲਾ ਨੇ ਦੱਸਿਆਂ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਪਹਿਲਾਂ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਡੀ.ਏ.ਦੀਆਂ ਕਿਸ਼ਤਾਂ ਅਤੇ ਬਕਾਇਆ ਰੋਕਿਆ ਹੋਇਆ ਹੈ | ਜਿਸ ਨੂੰ ਜਾਰੀ ਕਰਾਉਣ ਲਈ ਜੰਗੀ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ | ਪਰ ਜਦੋਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਤਾਂ ਉਨ੍ਹਾਂ ਨੂੰ ਮਜਬੂਰ ਹੋ ਕੇ ਹਾਈਕੋਰਟ ਦਾ ਦਰਵਾਜ਼ਾ ਖਟਖਟਾਉਣਾ ਪਿਆ | ਜਿਸ ਤੋਂ ਬਾਅਦ ਅਦਾਲਤ ਵਲੋਂ ਉਨ੍ਹਾਂ ਦਾ ਬਣਦਾ ਡੀ.ਏ.ਅਤੇ ਬਕਾਇਆ 30 ਜੂਨ ਤੱਕ ਜਾਰੀ ਕਰਨ ਦੇ ਹੁਕਮ ਵੀ ਦੇ ਦਿੱਤੇ | ਮਾ.ਬੂਟਾ ਸਿੰਘ ਨੇ ਕਿਹਾ ਕਿ ਉਕਤ ਹੁਕਮਾਂ ਦੀ ਤਾਂ ਹਾਲੇ ਪਾਲਣਾ ਹੀ ਨਹੀਂ ਕੀਤੀ, ਉੱਤੋਂ ਉਨ੍ਹਾਂ ਨੂੰ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਉਨ੍ਹਾਂ ਦੇ ਖਾਤਿਆਂ 'ਚ ਜਮਾ ਹੋਣ ਵਾਲੀ ਪੈਨਸ਼ਨ ਵੀ ਜਮਾਂ ਨਹੀਂ ਕਰਵਾਈ | ਜਿਸ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਦੇ ਗੁਜ਼ਾਰੇ ਕਰਨੇ ਔਖੇ ਹੋ ਗਏ ਹਨ | ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ ਬੈਂਕਾਂ 'ਚ ਜਾ ਕੇ ਜਦੋਂ ਆਪਣੀ ਪੈਨਸ਼ਨ ਬਾਰੇ ਪੁੱਛਦੇ ਹਨ ਤਾਂ ਖਾਤਿਆਂ 'ਚ ਪੈਸੇ ਨਾ ਆਉਣ ਕਾਰਨ ਉਨ੍ਹਾਂ ਨੂੰ ਮਾਯੂਸ ਹੋ ਕੇ ਵਾਪਸ ਖ਼ਾਲੀ ਹੱਥ ਆਪਣੇ ਘਰ ਪਰਤਣਾ ਪੈਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਲੱਗੀ ਅੱਗ ਕਾਰਨ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ਹੋਇਆ ਠੱਪ ਅਗਲੀ ਖ਼ਬਰ ਜਲਾਲਾਬਾਦ ਲਈ ਵੱਡੀ ਸੌਗਾਤ, 40.82 ਕਰੋੜ ਦਾ ਆਧੁਨਿਕ ਵਾਟਰ ਟਰੀਟਮੈਂਟ ਪਲਾਂਟ ਮਨਜ਼ੂਰ
Ad Position 24