ਜਲਾਲਾਬਾਦ, 4 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਆਸ਼ੀਰਵਾਦ (ਸ਼ਗਨ) ਸਕੀਮ ਦਾ ਲਾਭ ਲੈਣ ਲਈ ਵਿਭਾਗ ਨਾਲ ਧੋਖਾਧੜੀ ਕਰਨ ਵਾਲੀ ਇਕ ਅÏਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਮਨਦੀਪ ਨੇ ਦੱਸਿਆ ਕਿ ਉਨ੍ਹਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਫ਼ਾਜ਼ਿਲਕਾ ਦੇ ਦਫ਼ਤਰ ਵਲੋਂ ਸ਼ਿਕਾਇਤ ਮਿਲੀ ਸੀ ਕਿ ਸੀਮਾ ਰਾਣੀ ਪਤਨੀ ਅੰਗਰੇਜ਼ ਸਿੰਘ ਵਾਸੀ ਵਾਰਡ ਨੰਬਰ 2 ਜੰਮੂ ਬਸਤੀ ਜਲਾਲਾਬਾਦ ਨੇ ਕਿਸੇ ਦੀ ਮਿਲੀਭੁਗਤ ਨਾਲ ਬਿਨੈਕਾਰ ਦਾ ਖਾਤਾ ਐਡਿਟ ਕਰਕੇ ਸ਼ਗਨ ਸਕੀਮ ਦਾ ਲਾਭ ਲਿਆ ਅਤੇ ਵਿਭਾਗ ਨਾਲ ਧੋਖਾਧੜੀ ਕੀਤੀ | ਪੜਤਾਲ ਸਾਬਤ ਹੋਣ 'ਤੇ ਉਕਤ ਅÏਰਤ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |