01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕਿਰਾਏਦਾਰ ਅਤੇ ਘਰੇਲੂ ਨੌਕਰ ਰੱਖਣ ਵਾਲਿਆਂ ਦਾ ਪੂਰਾ ਪਤਾ ਅਤੇ ਸ਼ਨਾਖ਼ਤੀ ਸਬੂਤ ਜ਼ਰੂਰੀ- ਜ਼ਿਲ੍ਹਾ ਮੈਜਿਸਟਰੇਟ

Ad Position 21
No active advertisement
ਅਜੀਤ ਡੈਸਕ 05-05-2026
ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ 1973 ਦੀ ਧਾਰਾ 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਈ ਵੀ ਮਕਾਨ ਮਾਲਕ ਕਿਰਾਏਦਾਰ ਅਤੇ ਘਰੇਲੂ ਨੌਕਰ ਰੱਖਣ ਵਾਲਿਆਂ ਦਾ ਪੂਰਾ ਪਤਾ ਅਤੇ ਸ਼ਨਾਖ਼ਤੀ ਸਬੂਤ ਰੱਖਣਾ ਲਾਜ਼ਮੀ ਹੈ | ਉਨ੍ਹਾਂ ਬਿਨਾਂ ਪੂਰਾ ਪਤਾ ਅਤੇ ਸ਼ਨਾਖ਼ਤੀ ਸਬੂਤ ਦੇ ਕਿਸੇ ਵੀ ਵਿਅਕਤੀ ਨੂੰ ਕੰਮ ਉੱਪਰ, ਕਿਰਾਏਦਾਰ ਰੱਖਣ 'ਤੇ ਪੂਰਨ ਪਾਬੰਦੀ ਲਗਾਈ ਹੈ | ਇਹ ਹੁਕਮ 30 ਜੂਨ ਤੱਕ ਲਾਗੂ ਰਹੇਗਾ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਮਜ਼ਦੂਰਾਂ ਨੂੰ ਲੇਬਰ ਵਜੋਂ ਰੱਖਿਆ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਲੋਕ ਬਾਹਰਲੇ ਸੂਬਿਆਂ ਤੋਂ ਆ ਕੇ ਵੱਖ-ਵੱਖ ਏਰੀਏ 'ਚ ਕਿਰਾਏ ਦੇ ਮਕਾਨਾਂ 'ਚ ਰਹਿਣ ਲੱਗ ਜਾਂਦੇ ਹਨ | ਅਜਿਹੀ ਲੇਬਰ ਅਤੇ ਕਿਰਾਏਦਾਰਾਂ ਦਾ ਕੋਈ ਸਥਾਈ ਪਤਾ/ਰਿਕਾਰਡ ਨਹੀਂ ਰੱਖਿਆ ਜਾਂਦਾ, ਜਿਸ ਨਾਲ ਜੁਰਮ ਹੋਣ 'ਤੇ ਦੋਸ਼ੀਆਂ ਨੂੰ ਲੱਭਣਾ ਅÏਖਾ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੰਮ ਕਰਨ ਵਾਲੇ ਵਿਅਕਤੀਆਂ ਅਤੇ ਕਿਰਾਏਦਾਰਾਂ ਦਾ ਨਾਮ, ਪੂਰਾ ਪਤਾ, ਤਿੰਨ ਫ਼ੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਅਤੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਐਡਰੈੱਸ ਰੱਖਣ ਅਤੇ ਨੌਕਰ ਦੀ ਤਨਖ਼ਾਹ 'ਚੋਂ 100/200 ਰੁਪਏ ਦਾ ਮਨੀਆਰਡਰ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਐਡਰੈੱਸ 'ਤੇ ਭੇਜਣ ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫ਼ੋਟੋ ਕਾਪੀ ਨੂੰ ਆਪਣੇ ਕਬਜ਼ੇ 'ਚ ਰੱਖਣ | ਨੌਕਰ ਦੇ ਫਿੰਗਰ ਪਿ੍ੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਦਰਜ ਕਰਵਾਉਣ | ਇਸੇ ਪ੍ਰਕਾਰ ਮਕਾਨ ਮਾਲਕ ਆਪਣੇ ਮਕਾਨ ਵਿਚ ਰੱਖੇ ਜਾਣ ਵਾਲੇ ਕਿਰਾਏਦਾਰਾਂ ਦਾ ਪੂਰਾ ਵੇਰਵਾ ਸਬੰਧਿਤ ਥਾਣੇ/ਪੁਲਿਸ ਚੌਂਕੀ ਵਿਚ ਦਰਜ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਵਲੋਂ ਚੁਵਾੜਿਆਂ ਵਾਲੀ ਵਿਖੇ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਅਗਲੀ ਖ਼ਬਰ ਸ਼ਗਨ ਸਕੀਮ 'ਚ ਵਿਭਾਗ ਨਾਲ ਧੋਖਾਧੜੀ ਕਰਨ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ
Ad Position 24