01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਇਕ ਸਵਨਾ ਵਲੋਂ ਚੁਵਾੜਿਆਂ ਵਾਲੀ ਵਿਖੇ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 05-05-2026
ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਅਤੇ ਸਿੱਖਿਆ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਚੁਵਾੜਿਆਂ ਵਾਲੀ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਦਾ ਸਾਮਾਨ ਵੀ ਵੰਡਿਆ | ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਸਾਡਾ ਭਵਿੱਖ ਹੈ ਅਤੇ ਇਸ ਭਵਿੱਖ ਨੂੰ ਸਿਹਤਮੰਦ 'ਤੇ ਰੌਸ਼ਨ ਬਣਾਉਣ ਲਈ ਪੰਜਾਬ ਸਰਕਾਰ ਸਾਰਥਿਕ ਕਦਮ ਚੁੱਕ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਖੇਡ ਮੈਦਾਨਾਂ ਦੀ ਉਸਾਰੀ ਹੋਣ ਨਾਲ ਜਿੱਥੇ ਨੌਜਵਾਨਾਂ ਦੀ ਊਰਜਾ ਸਕਾਰਾਤਮਿਕ ਗਤੀਵਿਧੀਆਂ ਵੱਲ ਲੱਗੇਗੀ, ਉੱਥੇ ਹੀ ਉਹ ਮਾੜੀ ਸੰਗਤ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਵੀ ਬਚੇ ਰਹਿਣਗੇ | ਉਨ੍ਹਾਂ ਕਿਹਾ ਕਿ ਪਿੰਡ ਵਿਚ ਹੀ ਖੇਡ ਸਹੂਲਤਾਂ ਮਿਲਣ ਕਾਰਨ ਖਿਡਾਰੀਆਂ ਨੂੰ ਹੁਣ ਬਾਹਰ ਜਾਣ ਦੀ ਖ਼ੱਜਲ-ਖ਼ੁਆਰੀ ਨਹੀਂ ਹੋਵੇਗੀ ਅਤੇ ਉਹ ਆਪਣੀ ਖੇਡ ਨੂੰ ਹੋਰ ਨਿਖਾਰ ਸਕਣਗੇ | ਵਿਧਾਇਕ ਨੇ ਅੱਗੇ ਕਿਹਾ ਕਿ ਸਰਕਾਰ ਜਿੱਥੇ ਖੇਡ ਸਟੇਡੀਅਮ ਬਣਾ ਰਹੀ ਹੈ, ਉੱਥੇ ਹੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਦਾ ਆਧੁਨਿਕੀਕਰਨ ਵੀ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀ ਹਦੂਦ ਅੰਦਰ ਨਿੱਜੀ ਕਬਜ਼ੇ, ਮਾਲਕੀ ਵਾਲੇ ਖ਼ਾਲੀ ਪਏ ਪਲਾਟਾਂ 'ਚ ਸਾਫ਼-ਸਫ਼ਾਈ ਕਰਵਾਉਣੀ ਲਾਜ਼ਮੀ ਅਗਲੀ ਖ਼ਬਰ ਕਿਰਾਏਦਾਰ ਅਤੇ ਘਰੇਲੂ ਨੌਕਰ ਰੱਖਣ ਵਾਲਿਆਂ ਦਾ ਪੂਰਾ ਪਤਾ ਅਤੇ ਸ਼ਨਾਖ਼ਤੀ ਸਬੂਤ ਜ਼ਰੂਰੀ- ਜ਼ਿਲ੍ਹਾ ਮੈਜਿਸਟਰੇਟ
Ad Position 24