01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-05-2026
ਜਲਾਲਾਬਾਦ, 4 ਮਈ (ਕਰਨ ਚੁਚਰਾ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਕਾਰ ਦੀ ਐਨ.ਓ.ਸੀ. ਨਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੇਜ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕਾਨਿਆਂ ਵਾਲੀ ਖ਼ੁਰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਜ ਕੁਮਾਰ ਪੁੱਤਰ ਸਰਵਨ ਰਾਮ ਵਾਸੀ ਸੈਦੇ ਕੇ ਮੋਹਨ, ਗੌਰਵ ਪੁੱਤਰ ਸੁਭਾਸ਼ ਚੰਦਰ ਵਾਸੀ ਦਿੱਲੀ ਅਤੇ ਸ਼ਰਨਜੀਤ ਸਿੰਘ ਪੁੱਤਰ ਨਾਮਾਲੂਮ ਵਾਸੀ ਮਲੋਟ ਹਾਲ ਦਿੱਲੀ ਨੇ ਆਪਸ ਵਿਚ ਸਾਜ਼ਬਾਜ਼ ਹੋ ਕੇ ਉਸ ਨੂੰ ਕਾਰ ਦੀ ਐਨ.ਓ.ਸੀ ਨਹੀਂ ਦਿੱਤੀ ਅਤੇ ਉਸ ਨਾਲ 3 ਲੱਖ 90 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਪੜਤਾਲ ਤੋਂ ਬਾਅਦ ਰਾਜ ਕੁਮਾਰ, ਗੌਰਵ ਅਤੇ ਸ਼ਰਨਜੀਤ ਕੁਮਾਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕਾਨੂੰਨ ਵਿਚ ਸੋਧ ਨੂੰ ਲੈ ਕੇ ਜਥੇਦਾਰ ਗੜਗੱਜ ਪੰਥ ਵਿਚ ਦੁਬਿਧਾ ਪੈਦਾ ਨਾ ਕਰਨ- ਐਡਵੋਕੇਟ ਗਰੇਵਾਲ ਅਗਲੀ ਖ਼ਬਰ ਜ਼ਿਲ੍ਹੇ ਦੀ ਹਦੂਦ ਅੰਦਰ ਨਿੱਜੀ ਕਬਜ਼ੇ, ਮਾਲਕੀ ਵਾਲੇ ਖ਼ਾਲੀ ਪਏ ਪਲਾਟਾਂ 'ਚ ਸਾਫ਼-ਸਫ਼ਾਈ ਕਰਵਾਉਣੀ ਲਾਜ਼ਮੀ
Ad Position 24