01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਬੰਗਾਲ ਦੀ ਜਿੱਤ ਨੇ ਮੋਦੀ ਸ਼ਾਹ ਦੀ ਜੋੜੀ ਨੂੰ ਬਣਾਇਆ ਅਜੇਤੂ- ਸਿਆਗ

Ad Position 21
No active advertisement
ਅਜੀਤ ਡੈਸਕ 05-05-2026
ਅਬੋਹਰ, 4 ਮਈ (ਤੇਜਿੰਦਰ ਸਿੰਘ ਖ਼ਾਲਸਾ)-ਹਲਕਾ ਬੱਲੂਆਣਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਗਰਮ ਭਾਜਪਾ ਆਗੂ ਅਤੇ ਸਰਪੰਚ ਯੂਨੀਅਨ ਬਲਾਕ ਅਬੋਹਰ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਵਾਲੀ ਨੇ ਪੱਛਮੀ ਬੰਗਾਲ ਵਿਚ ਭਾਜਪਾ ਦੀ ਭਾਰੀ ਜਿੱਤ 'ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਉਹ ਦਿਨ ਹੈ ਜੋ ਪੱਛਮੀ ਬੰਗਾਲ ਦੀ ਕਿਸਮਤ ਨੂੰ ਨਵੇਂ ਸਿਰੇ ਤੋਂ ਲਿਖੇਗਾ | ਸਿਆਗ ਨੇ ਦਾਅਵਾ ਕੀਤਾ ਕਿ ਪੱਛਮੀ ਬੰਗਾਲ ਵਿਚ ਭਾਜਪਾ ਦੀ ਅਗਵਾਈ ਹੇਠ ਬਣਨ ਵਾਲੀ ਡਬਲ ਇੰਜਣ ਦੀ ਸਰਕਾਰ ਅਰਾਜਕਤਾ ਨੂੰ ਖ਼ਤਮ ਕਰਕੇ ਬੰਗਾਲ ਵਿਚ ਵਿਕਾਸ, ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ | ਸਿਆਗ ਨੇ ਦਾਅਵਾ ਕੀਤਾ ਕਿ ਪੱਛਮੀ ਬੰਗਾਲ ਵਿਚ ਭਾਜਪਾ ਦੀ ਜਿੱਤ ਪੰਜਾਬ ਦੇ ਵਿਚ ਵੀ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰੇਗੀ | ਵਿਰੋਧੀ ਧਿਰਾਂ ਨੂੰ ਆੜੇ ਹੱਥੀਂ ਲੈਂਦਿਆਂ ਸਿਆਗ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਰਾਸ਼ਟਰੀ ਹਿਤਾਂ ਵਿਚ ਇਤਿਹਾਸਕ ਫ਼ੈਸਲੇ ਲਏ ਹਨ | ਸਿਆਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਬੰਗਾਲ ਦੇ ਲੋਕਾਂ ਨੇ ਭਾਜਪਾ ਨੂੰ ਜਿੱਤ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੀ ਜੋੜੀ ਨੂੰ ਇਕ ਵਾਰ ਫਿਰ ਅਜਿੱਤ ਸਾਬਤ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ 80 ਲੱਖ ਦੀ ਲਾਗਤ ਨਾਲ ਤਿਆਰ 'ਮੁੱਖ ਮੰਤਰੀ ਖੇਡ ਮੈਦਾਨ' ਦਾ ਵਿਧਾਇਕ ਗੋਲਡੀ ਕੰਬੋਜ ਵਲੋਂ ਉਦਘਾਟਨ ਅਗਲੀ ਖ਼ਬਰ ਬੇਅਦਬੀ ਕਾਨੂੰਨ ਵਿਚ ਸੋਧ ਨੂੰ ਲੈ ਕੇ ਜਥੇਦਾਰ ਗੜਗੱਜ ਪੰਥ ਵਿਚ ਦੁਬਿਧਾ ਪੈਦਾ ਨਾ ਕਰਨ- ਐਡਵੋਕੇਟ ਗਰੇਵਾਲ
Ad Position 24