02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਦੀ ਹੋਈ ਜਿੱਤ- ਵਿਧਾਇਕ ਜਾਖੜ

Ad Position 21
No active advertisement
ਅਜੀਤ ਡੈਸਕ 05-05-2026
ਅਬੋਹਰ, 4 ਮਈ (ਤੇਜਿੰਦਰ ਸਿੰਘ ਖ਼ਾਲਸਾ)- ਦੇਸ਼ ਦੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ 'ਤੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਹ ਜਿੱਤ ਵਿਕਾਸ ਅਤੇ ਵਿਸ਼ਵਾਸ ਦੀ ਜਿੱਤ ਹੈ | ਜਾਖੜ ਨੇ ਸ਼ਾਨਦਾਰ ਸਫਲਤਾ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਭਾਜਪਾ ਦੇ ਕਰੋੜਾਂ ਵਰਕਰਾਂ ਨੂੰ ਵਧਾਈ ਦਿੰਦੇ ਸੰਦੀਪ ਜਾਖੜ ਨੇ ਆਪਣੇ ਬਿਆਨ ਵਿਚ ਕਿਹਾ ਕਿ ਇਨ੍ਹਾਂ ਰਾਜਾਂ ਦੇ ਨਤੀਜੇ ਸਪੱਸ਼ਟ ਕਰਦੇ ਹਨ ਕਿ ਦੇਸ਼ ਦੀ ਜਨਤਾ ਹੁਣ ਸਿਰਫ਼ ਵਿਕਾਸ ਦੀ ਰਾਜਨੀਤੀ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਭ ਦਾ ਸਾਥ ਸਭ ਦਾ ਵਿਕਾਸ ਦਾ ਨਾਅਰਾ ਜ਼ਮੀਨੀ ਪੱਧਰ 'ਤੇ ਸਾਰਥਿਕ ਸਾਬਤ ਹੋ ਰਿਹਾ ਹੈ | ਜਨਤਾ ਨੇ ਵਿਰੋਧੀ ਧਿਰ ਦੀ ਨਾ ਪੱਖੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਦੇ ਹੋਏ ਭਾਜਪਾ ਦੀਆਂ ਜਨ ਕਲਿਆਣਕਾਰੀ ਯੋਜਨਾਵਾਂ ਅਤੇ ਚੰਗੇ ਸ਼ਾਸਨ 'ਤੇ ਆਪਣੀ ਮੋਹਰ ਲਗਾ ਦਿੱਤੀ ਹੈ | ਪੰਜਾਬ ਦੇ ਰਾਜਸੀ ਭਵਿੱਖ 'ਤੇ ਚਰਚਾ ਕਰਦੇ ਹੋਏ ਵਿਧਾਇਕ ਜਾਖੜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਵੀ ਕਮਲ ਦਾ ਫ਼ੁੱਲ ਪੂਰੀ ਮਜ਼ਬੂਤੀ ਦੇ ਨਾਲ ਖਿੜੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਵਰਤਮਾਨ ਵਿਵਸਥਾ ਅਤੇ ਖੋਖਲੇ ਵਾਅਦਿਆਂ ਤੋਂ ਤੰਗ ਆ ਚੁੱਕੀ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਜ਼ਰੂਰਤ ਹੈ ਜੋ ਕੇਂਦਰ ਦੇ ਨਾਲ ਮਿਲ ਕੇ ਰਾਜ ਦੀ ਅਰਥ ਵਿਵਸਥਾ, ਕਿਸਾਨੀ ਅਤੇ ਨੌਜਵਾਨਾਂ ਨੂੰ ਚੰਗਾ ਭਵਿੱਖ ਦੇ ਸਕੇ |
Ad Position 22
No active advertisement
ਪਿਛਲੀ ਖ਼ਬਰ ਨਰਮੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ 'ਤੇ 33 ਪ੍ਰਤੀਸ਼ਤ ਸਬਸਿਡੀ ਜਾਰੀ- ਮੁੱਖ ਖੇਤੀਬਾੜੀ ਅਫ਼ਸਰ ਫ਼... ਅਗਲੀ ਖ਼ਬਰ ਡੀ.ਟੀ.ਐਫ.ਫ਼ਾਜ਼ਿਲਕਾ ਦੀ ਜ਼ਿਲ੍ਹਾ ਕਮੇਟੀ ਦਾ ਵਿਸਥਾਰ
Ad Position 24