02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਨਰਮੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ 'ਤੇ 33 ਪ੍ਰਤੀਸ਼ਤ ਸਬਸਿਡੀ ਜਾਰੀ- ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ

Ad Position 21
No active advertisement
ਅਜੀਤ ਡੈਸਕ 05-05-2026
ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ 'ਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ਖੇਤੀਬਾੜੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਪਿੰਡ ਝੋਟਿਆਂ ਵਾਲੀ ਦੇ ਕਿਸਾਨ ਰਮੇਸ਼ ਕੁਮਾਰ ਪੁੱਤਰ ਸ਼ੋਭਾ ਰਾਮ ਨੇ ਆਪਣੇ 5 ਏਕੜ ਰਕਬੇ ਵਿਚ ਨਰਮੇ ਦੀ ਬਿਜਾਈ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ.ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਰਮੇ ਦੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ 'ਤੇ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਨਰਮਾ ਇੱਕ ਮਹੱਤਵਪੂਰਨ ਨਕਦੀ ਫ਼ਸਲ ਹੈ, ਜੋ ਘੱਟ ਪਾਣੀ ਨਾਲ ਵੀ ਵਧੀਆ ਉਪਜ ਦੇ ਸਕਦੀ ਹੈ ਅਤੇ ਇਸ ਨਾਲ ਜ਼ਮੀਨੀ ਪਾਣੀ ਦੀ ਸੰਭਾਲ ਵਿਚ ਵੀ ਯੋਗਦਾਨ ਪੈਂਦਾ ਹੈ | ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਸਿਫ਼ਾਰਸ਼ੀ ਕਿਸਮਾਂ, ਢੁਕਵੇਂ ਸਮੇਂ, ਸੰਤੁਲਿਤ ਖਾਦ ਪ੍ਰਬੰਧਨ ਅਤੇ ਕੀੜੇ ਮਕੌੜਿਆਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ ਲਈ ਫ਼ੀਲਡ ਦੌਰੇ, ਸਿਖਲਾਈ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾ ਰਹੇ ਹਨ | ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਨਰਮੇ ਦੀ ਖੇਤੀ ਵੱਲ ਰੁਝਾਨ ਵਧਾਉਣ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਸਰਵੇ 'ਚ ਪਛੜੀਆਂ ਸ਼੍ਰੇਣੀਆਂ ਦਾ ਕਾਲਮ ਨਾ ਹੋਣਾ ਮੰਦਭਾਗਾ- ਰਾਜ ਬਖ਼ਸ਼ ਕੰਬੋਜ ਅਗਲੀ ਖ਼ਬਰ ਨਰਮੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ 'ਤੇ 33 ਪ੍ਰਤੀਸ਼ਤ ਸਬਸਿਡੀ ਜਾਰੀ- ਮੁੱਖ ਖੇਤੀਬਾੜੀ ਅਫ਼ਸਰ ਫ਼...
Ad Position 24