02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸਬ ਡਿਵੀਜ਼ਨ ਲਾਧੂਕਾ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 05-05-2026
ਮੰਡੀ ਲਾਧੂਕਾ, 4 ਮਈ (ਮਨਪ੍ਰੀਤ ਸਿੰਘ ਸੈਣੀ)-ਸਬ ਡਿਵੀਜ਼ਨ ਲਾਧੂਕਾ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਮੁਲਾਜ਼ਮ ਸਾਥੀਆਂ ਵਲੋਂ ਮੀਟਿੰਗ ਕੀਤੀ ਗਈ ¢ ਇਸ ਮੌਕੇ 'ਤੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੋ ਮੈਨੇਜਮੈਂਟ ਵਲੋਂ ਜਬਰੀ ਅਤੇ ਧੱਕੇ ਨਾਲ ਉਪ ਮੰਡਲ ਲਾਧੂਕਾ ਦੇ ਕਰਮਚਾਰੀਆਂ ਦੀਆਂ ਬਦਲੀਆਂ ਬਾਹਰ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦੇ ਸੰਬੰਧ ਵਜੋਂ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਇਨ੍ਹਾਂ ਜਬਰੀ ਬਦਲੀਆਂ ਦੀ ਨਿਖੇਧੀ ਕੀਤੀ ਗਈ | ਜੇਕਰ ਆਉਣ ਵਾਲੇ ਸਮੇਂ ਵਿਚ ਇਹ ਬਦਲੀਆਂ ਰੱਦ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਾਰਾ ਕੰਮ ਮੁਕੰਮਲ ਤੌਰ 'ਤੇ ਠੱਪ ਕੀਤਾ ਜਾਵੇਗਾ¢ ਇਸ ਦੌਰਾਨ ਜੋ ਵੀ ਸਿੱਟੇ ਨਿਕਲਣਗੇ, ਉਸ ਦੀ ਜ਼ਿੰਮੇਵਾਰੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਮੁਲਾਜ਼ਮ ਯੂਨਾਈਟਿਡ ਆਰਗਨਾਈਜ਼ੇਸ਼ਨ ਸਬ ਡਿਵੀਜ਼ਨ ਲਾਧੂਕਾ ਦੇ ਪ੍ਰਧਾਨ ਸ਼ਿੰਦਰ ਸਿੰਘ, ਮੀਤ ਪ੍ਰਧਾਨ ਸੋਮ ਕੁਮਾਰ, ਸਲਾਹਕਾਰ ਮੇਜਰ ਸਿੰਘ, ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਪ੍ਰਧਾਨ ਰਮੇਸ਼ ਕੁਮਾਰ, ਨਵ ਕਿਰਨ ਬਰਾੜ, ਪ੍ਰਧਾਨ ਪਰਮਪਾਲ ਸਿੰਘ, ਕੈਸ਼ੀਅਰ ਗੁਰਤੇਜ ਸਿੰਘ, ਟੀ.ਐਸ.ਯੂ ਦੇ ਪ੍ਰਧਾਨ ਜਗਦੀਪ ਸਿੰਘ ਬਰਾੜ, ਭੀਮ ਸੈਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿਲਾਵਰ ਸਿੰਘ ਲਹਿਰਾ ਪ੍ਰਦੇਸ਼ ਕਾਂਗਰਸ ਐੱਸ. ਸੀ. ਸੈੱਲ ਦੇ ਵਾਈਸ ਚੇਅਰਮੈਨ ਬਣਾਏ ਅਗਲੀ ਖ਼ਬਰ ਜਨਗਣਨਾ ਸਰਵੇ 'ਚ ਪਛੜੀਆਂ ਸ਼੍ਰੇਣੀਆਂ ਦਾ ਕਾਲਮ ਨਾ ਹੋਣਾ ਮੰਦਭਾਗਾ- ਰਾਜ ਬਖ਼ਸ਼ ਕੰਬੋਜ
Ad Position 24