13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ.ਦਫ਼ਤਰ ਦੇ ਗੇਟ ਮੂਹਰੇ ਰੋਸ ਪ੍ਰਦਰਸ਼ਨ ਕਰਦੇ ਹੋਏ | ਅਜੀਤ ਤਸਵੀਰ <br/> 06-05-2026
ਫ਼ਾਜ਼ਿਲਕਾ, 5 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧਿਆਪਕਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਹੱਕੀ ਮੰਗਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ 3704 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ, ਪਰ ਅਧਿਆਪਕਾਂ ਦੀਆਂ ਮੰਗਾਂ ਅਜੇ ਵੀ ਜਿਉਂ ਦੀਆਂ ਤਿਉਂ ਖੜ੍ਹੀਆਂ ਹਨ | ਮੰਗ ਪੱਤਰ ਰਾਹੀਂ ਅਧਿਆਪਕਾਂ ਨੇ ਮੰਗ ਕੀਤੀ ਕਿ ਪੰਜਾਬ ਦੇ ਪੇ-ਸਕੇਲ ਤੁਰੰਤ ਬਹਾਲ ਕੀਤੇ ਜਾਣ, ਰੀਕਾਸਟ ਲਿਸਟਾਂ ਵਿਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਸ਼ਾਮਿਲ ਕੀਤਾ ਜਾਵੇ, ਬਦਲੀਆਂ ਦਾ ਪੋਰਟਲ ਤੁਰੰਤ ਖੋਲਿ੍ਹਆ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਪੂਰਨ ਤੌਰ 'ਤੇ ਲਾਗੂ ਕੀਤਾ ਜਾਵੇ | ਇਸ ਤੋਂ ਇਲਾਵਾ ਬਾਰਡਰ ਏਰੀਆ ਭੱਤਾ, ਪੇਂਡੂ ਭੱਤਾ ਅਤੇ 37 ਹੋਰ ਤਰ੍ਹਾਂ ਦੇ ਭੱਤੇ ਬਹਾਲ ਕਰਨ, ਡੀ.ਏ.ਦੀਆਂ ਕਿਸ਼ਤਾਂ ਜਾਰੀ ਕਰਨ ਅਤੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਕੇ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਵੀ ਕੀਤੀ ਗਈ | ਅਧਿਆਪਕ ਆਗੂਆਂ ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ ਅਤੇ ਪਿੰ੍ਰਸ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਰੋਹਿਤ, ਸੁਨੀਲ ਕੁਮਾਰ ਅਤੇ ਕੇਸ਼ਵ ਕੰਬੋਜ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ | ਆਗੂਆਂ ਨੇ ਐਲਾਨ ਕੀਤਾ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਮੋਹਾਲੀ ਵਿਖੇ ਇੱਕ ਮਾਸ ਡੈਪੂਟੇਸ਼ਨ ਮੰਗ ਪੱਤਰ ਦੇਵੇਗਾ | ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, 2392 ਯੂਨੀਅਨ, 6635 ਈ.ਟੀ. ਅਧਿਆਪਕ ਫ਼ਰੰਟ, 4161 ਯੂਨੀਅਨ ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਅਤੇ ਐਕਟਿਵਾ ਸਮੇਤ 2 ਕਾਬੂ ਅਗਲੀ ਖ਼ਬਰ ਅਬੁਲ ਖੁਰਾਨਾ ਡਰੇਨ ਦੀ ਬਦਹਾਲੀ ਦੇਖ ਭੜਕੇ ਵਿਧਾਇਕ ਸੰਦੀਪ ਜਾਖੜ <br/>
Ad Position 24