ਹੈਰੋਇਨ ਅਤੇ ਐਕਟਿਵਾ ਸਮੇਤ 2 ਕਾਬੂ
ਅਜੀਤ ਡੈਸਕ
06-05-2026
ਫ਼ਾਜ਼ਿਲਕਾ, 5 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ.ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ 'ਚ ਘੱਲੂ ਤੋਂ ਬਜੀਦਪੁਰ ਕੱਟਿਆਂ ਵਾਲੀ ਕੱਚੀ ਸੜਕ 'ਤੇ ਮੌਜੂਦ ਸਨ ਤਾਂ ਐਕਟਿਵਾ ਨੰਬਰ ਪੀ.ਬੀ-22ਵਾਈ-4503 ਸਵਾਰ ਅੰਕਿਤ ਕੁਮਾਰ ਉਰਫ਼ ਅੰਕੀ ਕੁਮਾਰ ਪੁੱਤਰ ਸੰਜੀਵ ਕੁਮਾਰ ਵਾਸੀ ਮਾਧਵ ਨਗਰੀ ਫ਼ਾਜ਼ਿਲਕਾ ਅਤੇ ਪਰਮਜੀਤ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਇੰਦਰਾ ਨਗਰੀ ਫ਼ਾਜ਼ਿਲਕਾ ਨੂੰ ਰੋਕਿਆ | ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 22 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |