13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮੀਂਹ ਕਾਰਨ ਗੁਦਾਮਾਂ 'ਚ ਪਈ ਲੱਖਾਂ ਬੋਰੀ ਕਣਕ ਭਿੱਜੀ, ਵਿਭਾਗ ਵਲੋਂ ਨੋਟਿਸ ਜਾਰੀ <br/>

Ad Position 21
No active advertisement
ਕਣਕ ਨੂੰ ਪਾਣੀ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰਦਾ ਮਜ਼ਦੂਰ | ਅਜੀਤ ਤਸਵੀਰ <br/> 06-05-2026
ਫ਼ਾਜ਼ਿਲਕਾ, 5 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਚ ਖ਼ਰੀਦ ਏਜੰਸੀਆਂ ਅਤੇ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ, ਜਿੱਥੇ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਪਲੰਥਾ ਵਿਚ ਰੱਖਿਆ ਲੱਖਾਂ ਬੋਰੀ ਅਨਾਜ ਪਾਣੀ ਵਿਚ ਭਿੱਜ ਗਿਆ | ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ | ਟਰੱਕ ਆਪੇ੍ਰਟਰਾਂ ਨੇ ਦੋਸ਼ ਲਾਇਆ ਹੈ ਕਿ ਪਲੰਥਾ ਵਿਚ ਅਨਾਜ ਨੂੰ ਢੱਕਣ ਲਈ ਪੁਖ਼ਤਾ ਪ੍ਰਬੰਧ ਨਹੀਂ ਸਨ, ਜਿਸ ਕਾਰਨ ਬਰਸਾਤੀ ਪਾਣੀ ਅੰਦਰ ਵੜ ਗਿਆ ਅਤੇ ਕਣਕ ਦਾ ਭਾਰੀ ਨੁਕਸਾਨ ਹੋਇਆ | ਦੂਜੇ ਪਾਸੇ, ਟਰੱਕ ਆਪੇ੍ਰਟਰਾਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਦੀਆਂ ਗੱਡੀਆਂ ਵਿਚ ਲੱਦੇ ਅਨਾਜ ਵਿਚ ਨਮੀ ਜ਼ਿਆਦਾ ਹੋਣ ਦਾ ਬਹਾਨਾ ਬਣਾ ਕੇ ਅਨਲੋਡਿੰਗ ਵਿਚ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਿਲ੍ਹਾ ਖ਼ੁਰਾਕ 'ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਵੰਦਨਾ ਕੰਬੋਜ ਨੇ ਕਿਹਾ ਕਿ ਤੇਜ਼ ਤੂਫ਼ਾਨ ਅਤੇ ਅਚਾਨਕ ਹੋਈ ਭਾਰੀ ਬਾਰਸ਼ ਕਾਰਨ ਸਥਿਤੀ ਵਿਗੜੀ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ 58 ਫ਼ੀਸਦੀ ਅਨਾਜ ਦੀ ਲਿਫ਼ਟਿੰਗ ਮੁਕੰਮਲ ਹੋ ਚੁੱਕੀ ਹੈ ਅਤੇ ਬਾਕੀ ਕੰਮ ਤੇਜ਼ੀ ਨਾਲ ਜਾਰੀ ਹੈ | ਚੁਵਾੜਿਆਵਾਲੀ ਗੁਦਾਮ ਵਿਚ ਕਣਕ ਭਿੱਜਣ ਦੇ ਮਾਮਲੇ 'ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਗੁਦਾਮ ਨਿੱਜੀ ਨਿਵੇਸ਼ਕ ਦੇ ਅਧੀਨ ਹੈ, ਜਿਸ ਨੂੰ ਪਹਿਲਾਂ ਹੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਸਰਕਾਰੀ ਅਨਾਜ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬੀਤੀ ਰਾਤ ਆਏ ਤੇਜ਼ ਤੂਫ਼ਾਨ ਕਰਕੇ ਇੰਦਰ ਨਗਰੀ ਦੀ ਬਿਜਲੀ ਅਜੇ ਤੱਕ ਗ਼ਾਇਬ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ
Ad Position 24