ਅਬੋਹਰ, 5 ਮਈ (ਵਿਵੇਕ ਹੂੜੀਆ)-ਥਾਣਾ ਸਿਟੀ-1 ਅਬੋਹਰ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਨੂੰ ਨਸ਼ੇ ਦੀ ਹਾਲਤ ਵਿਚ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਹੌਲਦਾਰ ਹਰਸ਼ ਕੁਮਾਰ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ 'ਚ ਨਹਿਰੂ ਪਾਰਕ ਤੋਂ ਸਿਵਲ ਹਸਪਤਾਲ ਅਬੋਹਰ ਵੱਲ ਜਾ ਰਹੇ ਸਨ | ਇਸ ਦੌਰਾਨ ਜਦੋਂ ਪੁਲਿਸ ਪਾਰਟੀ ਨਹਿਰੂ ਪਾਰਕ ਦੀ ਕੰਧ ਦੇ ਨਾਲ ਪਹੁੰਚੀ ਤਾਂ ਉੱਥੇ ਇਕ ਵਿਅਕਤੀ ਸ਼ੱਕੀ ਹਾਲਤ 'ਚ ਬੈਠਾ ਦਿਖਾਈ ਦਿੱਤਾ | ਜਦੋਂ ਪੁਲਿਸ ਕਰਮਚਾਰੀਆਂ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਨਸ਼ੇ ਦੀ ਹਾਲਤ 'ਚ ਪਾਇਆ ਗਿਆ ਅਤੇ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਕਾਰਨ ਝੂਲ ਰਿਹਾ ਸੀ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਹਿਰਾਸਤ ਵਿਚ ਲੈ ਲਿਆ | ਫੜੇ ਗਏ ਨੌਜਵਾਨ ਦੀ ਪਛਾਣ ਮੋਨੂੰ ਪੁੱਤਰ ਜੋਗਿੰਦਰ ਕੁਮਾਰ, ਵਾਸੀ ਗਲੀ ਨੰਬਰ 0 ਸੰਤ ਨਗਰ, ਅਬੋਹਰ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |