13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਆਈ. ਈ. ਏ. ਟੀ. ਅਧਿਆਪਕ ਜਥੇਬੰਦੀ ਵਲੋਂ 8 ਮਈ ਨੂੰ ਮੋਹਾਲੀ ਵਿਖੇ ਮਹਾਂ ਰੈਲੀ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-05-2026
ਫ਼ਾਜ਼ਿਲਕਾ, 5 ਮਈ (ਦਵਿੰਦਰ ਪਾਲ ਸਿੰਘ)-ਆਈ.ਈ.ਏ.ਟੀ.ਅਧਿਆਪਕ ਜਥੇਬੰਦੀ ਪੰਜਾਬ ਦੀ ਸੂਬਾ ਪੱਧਰੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਮੈਡਮ ਪਰਮਜੀਤ ਕੌਰ ਪੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਵਿਭਾਗ ਵਲੋਂ ਲਗਾਤਾਰ ਕੀਤੀ ਜਾ ਰਹੀ ਵਾਅਦਾਿਖ਼ਲਾਫ਼ੀ ਅਤੇ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ 8 ਮਈ ਨੂੰ ਮੋਹਾਲੀ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ ਅਤੇ ਡੀ.ਪੀ.ਆਈ (ਐਲੀਮੈਂਟਰੀ) ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ 16-17 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੜ੍ਹਾ ਰਹੇ ਹਨ | ਅਧਿਆਪਕਾਂ ਕੋਲ ਐਮ.ਏ, ਬੀ.ਐਡ, ਟੈਟ ਪਾਸ ਹੋਣ ਤੋਂ ਇਲਾਵਾ ਸਪੈਸ਼ਲ ਐਜੂਕੇਸ਼ਨ ਦੀਆਂ ਡਿਗਰੀਆਂ ਅਤੇ ਈ.ਟੀ.ਟੀ, ਐਨ.ਟੀ.ਟੀ.ਵਰਗੇ ਡਿਪਲੋਮੇ ਹਨ | ਇਸ ਦੇ ਬਾਵਜੂਦ ਵਿਭਾਗ ਵਲੋਂ ਉਨ੍ਹਾਂ ਦੀ ਭਰਤੀ ਨੂੰ ਸਿਰਫ਼ 'ਪਲੱਸ-ਟੂ' ਬੇਸ ਦੱਸ ਕੇ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ | ਜਿੱਥੇ ਹੋਰ ਕੈਟਾਗਰੀਆਂ ਦੇ ਕਰਮਚਾਰੀਆਂ ਦੀਆਂ ਉੱਚ ਵਿੱਦਿਅਕ ਯੋਗਤਾਵਾਂ ਨੂੰ ਵਿਚਾਰ ਕੇ ਉਨ੍ਹਾਂ ਨੂੰ 'ਗਰੁੱਪ-ਸੀ' ਵਿਚ ਸ਼ਾਮਲ ਕੀਤਾ ਗਿਆ ਹੈ, ਉੱਥੇ ਹੀ ਆਈ. ਈ. ਏ. ਟੀ. ਅਧਿਆਪਕਾਂ ਨੂੰ ਬਿਨਾਂ ਕਿਸੇ ਜਾਂਚ-ਪੜਤਾਲ ਦੇ 'ਗਰੁੱਪ-ਡੀ' ਵਿਚ ਰੱਖਿਆ ਗਿਆ ਹੈ | ਜਥੇਬੰਦੀ ਨੇ ਸਪਸ਼ਟ ਕੀਤਾ ਕਿ ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ, ਪਰ ਸਿਰਫ਼ ਭਰੋਸੇ ਹੀ ਮਿਲੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 8 ਮਈ ਦੀ ਰੈਲੀ ਦੌਰਾਨ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਡੀ. ਪੀ. ਆਈ. ਐਲੀਮੈਂਟਰੀ, ਸਿੱਖਿਆ ਸਕੱਤਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ | ਹੁਣ ਅਧਿਆਪਕ 'ਆਰ-ਪਾਰ' ਦੀ ਲੜਾਈ ਲਈ ਤਿਆਰ ਹਨ | ਇਸ ਮੌਕੇ ਸਟੇਟ ਵਾਈਸ ਪ੍ਰਧਾਨ ਗੁਰਦੇਵ ਸਿੰਘ, ਕੁਲਦੀਪ ਕੌਰ, ਸਟੇਟ ਸਕੱਤਰ ਗੁਰਪ੍ਰੀਤ ਸਿੰਘ ਬੀਲ੍ਹਾ, ਬੂਟਾ ਸਿੰਘ, ਗੁਰਤੇਜ ਸਿੰਘ, ਕੁਲਦੀਪ ਸਿੰਘ, ਜਗਸੀਰ ਸਿੰਘ, ਧਿਆਨ ਸਿੰਘ, ਮੈਡਮ ਮਮਤਾ, ਕੁਲਦੀਪ ਸਿੰਘ ਸਿੱਧੂ, ਹੈਪੀ ਸਿੰਘ, ਬੇਅੰਤ ਸਿੰਘ, ਧਰਵਿੰਦਰ ਸਿੰਘ, ਮੈਡਮ ਸੁਮਿਤਰਾ ਕੰਬੋਜ, ਮੈਡਮ ਮਨਦੀਪ ਕੌਰ, ਕੁਲਵਿੰਦਰ ਸਿੰਘ ਨਾੜੂ, ਜਸਵੰਤ ਸਿੰਘ ਪੰਨੂ, ਸੁਭਾਸ਼ ਗਨੋਟਾ, ਸੋਹਣ ਸਿੰਘ, ਮੈਡਮ ਰਜਿੰਦਰ ਕੌਰ, ਬਲਵਿੰਦਰ ਸਿੰਘ, ਭੁਪਿੰਦਰ ਕੌਰ, ਸ਼ਮਾ ਪਾਹਵਾ, ਪ੍ਰਭਜਿੰਦਰ ਸਿੰਘ ਬਾਠ, ਨਰਿੰਦਰ ਕੌਰ, ਹਰਦੇਵ ਸਿੰਘ ਸੰਘਲਾ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਦੀਪਕ ਕੁਮਾਰ, ਸੰਸਾਰ ਸਿੰਘ, ਸਰਬਜੀਤ ਕੌਰ, ਹਰਮਨਜੋਤ ਕੌਰ, ਡਾ.ਪ੍ਰਗਟ ਸਿੰਘ, ਅੰਮਿ੍ਤਪਾਲ ਕੌਰ, ਕਪਿਲ ਜੋਸ਼ੀ, ਸਾਹਿਲ ਬਾਵਾ, ਮੈਡਮ ਇੰਦਰਜੀਤ ਕੌਰ, ਮੈਡਮ ਪ੍ਰਨੀਤ ਕੌਰ ਆਦਿ ਸਾਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਵਿਸ਼ਵ ਹੈਂਡ ਹਾਈਜੀਨ ਦਿਵਸ ਮਨਾਇਆ <br/> ਅਗਲੀ ਖ਼ਬਰ ਦ ਰੀਕਿ੍ਏਸ਼ਨ ਕਲੱਬ ਦੇ ਨਵ-ਨਿਯੁਕਤ ਅਹੁਦੇਦਾਰਾਂ ਵਲੋਂ ਵਿਧਾਇਕ ਸਵਨਾ, ਡੀ. ਸੀ ਤੇ ਐਸ. ਐਸ. ਪੀ. ਨਾਲ ਮੁਲਾਕਾਤ <br...
Ad Position 24