13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਗੈਰ-ਵਿੱਦਿਅਕ ਕੰਮਾਂ ਲਈ ਬੇਰੁਜ਼ਗਾਰ ਅਧਿਆਪਕਾਂ ਦੀਆਂ ਡਿਊਟੀਆਂ ਲਗਾਵੇ ਸਰਕਾਰ-ਅਮਨਦੀਪ ਢਿੱਲੋਂ

Ad Position 21
No active advertisement
ਅਜੀਤ ਡੈਸਕ 06-05-2026
ਬੱਲੂਆਣਾ, 5 ਮਈ (ਜਸਮੇਲ ਸਿੰਘ ਢਿੱਲੋਂ)-ਗੈਰ ਵਿੱਦਿਅਕ ਕੰਮਾਂ ਲਈ ਸਰਕਾਰੀ ਅਧਿਆਪਕਾਂ ਦੀ ਬਜਾਏ ਬੇਰੁਜ਼ਗਾਰ ਐਮ. ਏ., ਬੀ. ਐੱਡ. ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਜਾਣ | ਇਹ ਮੰਗ ਨੌਜਵਾਨ ਆਗੂ ਅਮਨਦੀਪ ਸਿੰਘ ਢਿੱਲੋਂ ਹਿੰਮਤਪੁਰਾ ਨੇ ਮੌਕੇ ਦੀ ਸਰਕਾਰ ਤੋਂ ਕੀਤੀ ਹੈ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਡਿਊਟੀਆਂ ਗੈਰ ਵਿੱਦਿਅਕ ਕੰਮਾਂ 'ਤੇ ਲਗਾਉਣ ਨਾਲ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਸ਼ਰੇਆਮ ਖਿਲਵਾੜ ਹੋ ਰਿਹਾ ਹੈ | ਪਿਛਲੇ ਦਿਨੀਂ ਵੋਟਾਂ 'ਚ ਸੋਧ ਕਰਨ ਲਈ ਬੀ.ਐਲ.ਓ.ਅਧਿਆਪਕਾਂ ਨੂੰ ਇਕ ਮਹੀਨੇ ਲਈ ਸਕੂਲਾਂ ਤੋਂ ਫ਼ਾਰਗ ਕਰ ਦਿੱਤਾ ਸੀ | ਜਿਸ ਕਾਰਨ ਉਕਤ ਅਧਿਆਪਕਾਂ ਨੂੰ ਘਰ ਬੈਠ ਕੇ ਵੋਟਾਂ ਦੀ ਸੁਧਾਈ ਦਾ ਕੰਮ ਕਰਨ ਲਈ ਕਿਹਾ ਗਿਆ ਸੀ | ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਮਾੜਾ ਅਸਰ ਪਿਆ ਹੈ | ਅਮਨਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਗੈਰ ਵਿੱਦਿਅਕ ਕੰਮਾਂ ਲਈ ਘਰਾਂ ਵਿਚ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੂੰ ਇਕ ਨਿਯਮਤ ਤਨਖ਼ਾਹ ਦੇ ਕੇ ਡਿਊਟੀਆਂ ਦਿੱਤੀਆਂ ਜਾਣ | ਅਜਿਹਾ ਕਰਨ ਨਾਲ ਜਿੱਥੇ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਹੋਵੇਗਾ, ਉੱਥੇ ਘਰਾਂ 'ਚ ਬੈਠੇ ਓਵਰਏਜ ਹੋ ਚੁੱਕੇ ਪ੍ਰੋਫੈਸ਼ਨਲ ਡਿਗਰੀ ਪ੍ਰਾਪਤ ਅਧਿਆਪਕਾਂ ਨੂੰ ਵੀ ਰੁਜ਼ਗਾਰ ਮਿਲੇਗਾ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਫ਼ਾਜ਼ਿਲਕਾ ਕੋਰ ਕਮੇਟੀ ਦੀ ਹੋਈ ਮੀਟਿੰਗ, ਨਗਰ ਕੌਂਸਲ ਚੋਣਾਂ ਲਈ ਰਣਨੀਤੀ ਤਿਆਰ <br/> ਅਗਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਅਬੈਕਸ ਮੁਕਾਬਲੇ 'ਚ ਮੱਲਾਂ ਮਾਰੀਆਂ <br/>
Ad Position 24