13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭਾਜਪਾ ਫ਼ਾਜ਼ਿਲਕਾ ਕੋਰ ਕਮੇਟੀ ਦੀ ਹੋਈ ਮੀਟਿੰਗ, ਨਗਰ ਕੌਂਸਲ ਚੋਣਾਂ ਲਈ ਰਣਨੀਤੀ ਤਿਆਰ <br/>

Ad Position 21
No active advertisement
ਅਜੀਤ ਡੈਸਕ 06-05-2026
ਫ਼ਾਜ਼ਿਲਕਾ, 5 ਮਈ (ਦਵਿੰਦਰ ਪਾਲ ਸਿੰਘ)-ਆਗਾਮੀ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਫ਼ਾਜ਼ਿਲਕਾ ਦੀ ਕੋਰ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਚੋਣ ਇੰਚਾਰਜ ਵਿਸ਼ਨੂੰ ਭਗਵਾਨ ਡੇਲੂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਸਮੇਤ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਚੋਣ ਰਣਨੀਤੀ 'ਤੇ ਚਰਚਾ ਕਰਦਿਆਂ ਇੰਚਾਰਜ ਵਿਸ਼ਨੂੰ ਭਗਵਾਨ ਡੇਲੂ ਨੇ ਕਿਹਾ ਕਿ ਭਾਜਪਾ ਨਗਰ ਕੌਂਸਲ ਚੋਣਾਂ ਪੂਰੀ ਮਜ਼ਬੂਤੀ ਅਤੇ ਇੱਕਜੁੱਟਤਾ ਨਾਲ ਲੜੇਗੀ | ਉਨ੍ਹਾਂ ਵਰਕਰਾਂ ਨੂੰ ਹੁਣ ਤੋਂ ਹੀ ਚੋਣ ਸਰਗਰਮੀਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਭਰੋਸਾ ਜਤਾਇਆ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੀਤੇ ਗਏ ਵਿਕਾਸ ਕਾਰਜਾਂ ਸਦਕਾ ਫ਼ਾਜ਼ਿਲਕਾ ਦੇ ਲੋਕਾਂ ਦਾ ਭਾਰੀ ਸਮਰਥਨ ਮਿਲੇਗਾ | ਰੰਜਮ ਕਾਮਰਾ ਅਤੇ ਸੁਬੋਧ ਵਰਮਾ ਨੇ ਕਿਹਾ ਕਿ ਪਾਰਟੀ ਵਰਕਰ ਜਲਦ ਹੀ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨਗੇ | ਮੀਟਿੰਗ ਵਿਚ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਰੂਪ-ਰੇਖਾ ਉਲੀਕੀ ਗਈ | ਇਸ ਮੌਕੇ ਰਾਕੇਸ਼ ਧੂੜੀਆ, ਮੰਡਲ ਪ੍ਰਧਾਨ ਰਮੇਸ਼ ਕਟਾਰੀਆ, ਸਾਬਕਾ ਚੇਅਰਮੈਨ ਡਾ.ਰਮੇਸ਼ ਵਰਮਾ ਅਤੇ ਅਰੁਣ ਵਧਵਾ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਫੁੱਟਬਾਲ ਟੂਰਨਾਮੈਂਟ 'ਚ ਜੀਨੀਅਸ ਕਾਨਵੈਂਟ ਸਕੂਲ ਨੇ ਹਾਸਿਲ ਕੀਤਾ ਤੀਜਾ ਸਥਾਨ <br/> ਅਗਲੀ ਖ਼ਬਰ ਗੈਰ-ਵਿੱਦਿਅਕ ਕੰਮਾਂ ਲਈ ਬੇਰੁਜ਼ਗਾਰ ਅਧਿਆਪਕਾਂ ਦੀਆਂ ਡਿਊਟੀਆਂ ਲਗਾਵੇ ਸਰਕਾਰ-ਅਮਨਦੀਪ ਢਿੱਲੋਂ
Ad Position 24