13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਜ਼ੋਨਲ ਫੁੱਟਬਾਲ ਟੂਰਨਾਮੈਂਟ 'ਚ ਜੀਨੀਅਸ ਕਾਨਵੈਂਟ ਸਕੂਲ ਨੇ ਹਾਸਿਲ ਕੀਤਾ ਤੀਜਾ ਸਥਾਨ <br/>

Ad Position 21
No active advertisement
ਜ਼ੋਨਲ ਫੁੱਟਬਾਲ ਟੂਰਨਾਮੈਂਟ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦੀ ਟੀਮ | ਅਜੀਤ ਤਸਵੀਰ <br/> 06-05-2026
ਫ਼ਾਜ਼ਿਲਕਾ, 5 ਮਈ (ਦਵਿੰਦਰ ਪਾਲ ਸਿੰਘ)-ਕੌਂਸਲ ਫ਼ਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ ਦੇ ਅਧੀਨ ਕਰਵਾਈਆਂ ਗਈਆਂ ਜ਼ੋਨਲ ਖੇਡਾਂ ਅਤੇ ਖੇਡ ਮੁਕਾਬਲਿਆਂ 'ਚ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਫੁੱਟਬਾਲ ਟੂਰਨਾਮੈਂਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਮਾਲਵਾ ਸਕੂਲ ਗਿੱਦੜਬਾਹਾ ਵਿਖੇ 4 ਮਈ ਨੂੰ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਕੁੱਲ 12 ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਸਾਰੇ ਮੈਚਾਂ ਦੌਰਾਨ ਖਿਡਾਰੀਆਂ ਵਿਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ, ਪਰ ਜੀਨੀਅਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ, ਅਨੁਸ਼ਾਸਨ ਅਤੇ ਬਿਹਤਰੀਨ ਟੀਮ ਵਰਕ ਸਦਕਾ ਇਹ ਉਪਲਬਧੀ ਹਾਸਲ ਕੀਤੀ | ਸਕੂਲ ਦੀ ਪਿ੍ੰਸੀਪਲ ਮੈਡਮ ਕਵਿਤਾ ਸਪੜਾ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਜਿੱਥੇ ਬੱਚਿਆਂ ਦੇ ਸਰੀਰਕ ਵਿਕਾਸ ਲਈ ਜ਼ਰੂਰੀ ਹਨ, ਉੱਥੇ ਹੀ ਇਹ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਘਵ ਸਪੜਾ ਨੇ ਵੀ ਖਿਡਾਰੀਆਂ ਦੀ ਇਸ ਸਫਲਤਾ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਮੁਕਾਬਲੇਬਾਜ਼ੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਵੀ ਉੱਚੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਅਤੇ ਮੈਨੇਜਮੈਂਟ ਵਲੋਂ ਵੀ ਖਿਡਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਅਧਿਆਪਕਾਂ ਨਾਲ ਕੀਤੇ ਗਏ ਚੋਣ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ-ਅਧਿਆਪਕ ਆਗੂ ਅਗਲੀ ਖ਼ਬਰ ਭਾਜਪਾ ਫ਼ਾਜ਼ਿਲਕਾ ਕੋਰ ਕਮੇਟੀ ਦੀ ਹੋਈ ਮੀਟਿੰਗ, ਨਗਰ ਕੌਂਸਲ ਚੋਣਾਂ ਲਈ ਰਣਨੀਤੀ ਤਿਆਰ <br/>
Ad Position 24