13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਿਧਾਇਕ ਕਟਾਰੀਆ ਵਲੋਂ ਜਿਸ ਵਾਰਡ 'ਚੋਂ ਵੀ ਟਿਕਟ ਦਿੱਤੀ ਗਈ ਚੋਣ ਲੜਾਂਗਾ-ਢਿੱਲੋਂ

Ad Position 21
No active advertisement
ਅਜੀਤ ਡੈਸਕ 06-05-2026
ਜ਼ੀਰਾ, 5 ਮਈ (ਰਜਨੀਸ਼ ਕਥੂਰੀਆ)-ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਜ਼ੀਰਾ ਦੇ ਟਰੇਡ ਵਿੰਗ (ਕਰ ਅਤੇ ਆਬਕਾਰੀ) ਦੇ ਚੇਅਰਪਰਸਨ ਬਲਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦਾ ਨਗਰ ਕੌਂਸਲ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਸੀ, ਪਰ ਹੁਣ ਉਹਨਾਂ ਨੇ ਚੋਣ ਲੜਨ ਦਾ ਮਨ ਬਣਾ ਲਿਆ ਹੈ ਅਤੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਵਲੋਂ ਉਹਨਾਂ ਨੂੰ ਜਿਹੜੇ ਵਾਰਡ ਵਿਚੋਂ ਵੀ ਟਿਕਟ ਦੇ ਕੇ ਨਗਰ ਕੌਂਸਲ ਦੇ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ | ਉਹ ਹਰ ਹਾਲਤ ਵਿਚ ਚੋਣ ਲੜਨਗੇ ਅਤੇ ਉਸ ਵਾਰਡ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਸੀਟ ਵਿਧਾਇਕ ਨਰੇਸ਼ ਕਟਾਰੀਆ ਦੀ ਝੋਲੀ ਵਿਚ ਪਾਈ ਜਾਵੇਗੀ | ਬਲਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਨਗਰ ਕੌਂਸਲ ਜ਼ੀਰਾ ਦੇ ਪਹਿਲਾਂ ਵੀ ਪ੍ਰਧਾਨ ਰਹਿ ਚੁੱਕੇ ਹਨ ਅਤੇ ਆਪਣੇ ਕਾਰਜਕਾਲ ਦੇ ਦੌਰਾਨ ਉਨ੍ਹਾਂ ਨੇ ਜ਼ੀਰਾ ਸ਼ਹਿਰ ਵਿੱਚ ਵੱਡੀ ਪੱਧਰ 'ਤੇ ਵਿਕਾਸ ਦੇ ਕੰਮ ਕਰਵਾਏ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਵਲੋਂ ਸ਼ਹਿਰ ਦੇ ਕਰਵਾਏ ਗਏ ਵਿਕਾਸ ਦੇ ਕੰਮਾਂ ਅਤੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਦੇ ਆਧਾਰ 'ਤੇ ਵੋਟਾਂ ਮੰਗਣਗੇ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਅਗਨੀ ਦਿਵਸ 'ਤੇ ਫਾਇਰ ਫਾਈਟਰਾਂ ਨੂੰ ਕੀਤਾ ਗਿਆ ਸਨਮਾਨਿਤ <br/> ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਵਿਸਥਾਰ
Ad Position 24