13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅਬੋਹਰ ਦੇ ਵਾਤਾਵਰਨ ਪ੍ਰੇਮੀਆਂ ਨੇ ਰਾਜ ਸਭਾ ਮੈਂਬਰ ਸੀਚੇਵਾਲ ਨੂੰ ਸਮੱਸਿਆਵਾਂ ਸੰਬੰਧੀ ਸੌਂਪਿਆ ਮੰਗ-ਪੱਤਰ <br/>

Ad Position 21
No active advertisement
ਅਬੋਹਰ ਪੁੱਜੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਮੰਗ-ਪੱਤਰ ਦਿੰਦੇ ਹੋਏ ਇਲਾਕੇ ਦੇ ਵਾਤਾਵਰਨ ਪ੍ਰੇਮੀ | ਅਜੀਤ ਤਸਵੀਰ <br/> 06-05-2026
ਅਬੋਹਰ, 5 ਮਈ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਇਲਾਕੇ 'ਚ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰ ਰਹੇ ਵਾਤਾਵਰਨ ਪ੍ਰੇਮੀਆਂ ਨੇ ਐਡਵੋਕੇਟ ਰਵਿੰਦਰ ਸਿੰਘ ਗਿੱਲ ਗੱਦਾ ਡੋਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਦੇ ਹੋਏ ਇਲਾਕੇ ਦੀਆਂ ਸਮੱਸਿਆਵਾਂ ਸੰਬੰਧੀ ਮੰਗ ਸੌਂਪਿਆ | ਇਸ ਮੌਕੇ ਵਫ਼ਦ 'ਚ ਉਨ੍ਹਾਂ ਨਾਲ ਐਡਵੋਕੇਟ ਤੇਜਿੰਦਰ ਸਿੰਘ ਖ਼ਾਲਸਾ, ਰਾਜਿੰਦਰ ਸਿੰਘ ਸੇਖੋਂ, ਰਾਜਾ ਰਾਮ, ਐਡਵੋਕੇਟ ਰਬਿੰਦਰ ਦੱਤਾ, ਐਡਵੋਕੇਟ ਅਮਨਦੀਪ ਸਿੰਘ ਰੱਖੜਾ, ਮਾਸਟਰ ਸੁਰਿੰਦਰ ਬਿੱਲਾ ਪੱਟੀ, ਸੁਖਜਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਰਵਿੰਦਰ ਸਿੰਘ ਗਿੱਲ ਗੱਦਾ ਡੋਬ ਨੇ ਦੱਸਿਆ ਕਿ ਪੰਜਾਬ ਨੂੰ ਪੰਜ ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਸੀ | ਉੱਥੇ ਅੱਜ ਪੰਜਾਬ ਦੇ ਪਾਣੀ ਦੀ ਖ਼ਸਤਾ ਹਾਲਾਤ ਹੋਣ ਕਾਰਨ ਪੰਜਾਬ ਦਾ ਹਰ ਇਕ ਵਿਅਕਤੀ ਪੀਣ ਵਾਲੇ ਗੰਦੇ ਪਾਣੀ ਤੋਂ ਪ੍ਰਭਾਵਿਤ ਹੈ | ਜਿਸ ਨੂੰ ਸੰਸਦ ਵਿਚ ਪ੍ਰਮੁੱਖਤਾ ਨਾਲ ਉਠਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਵਿਗੜੀ ਪਾਣੀ ਦੀ ਗੁਣਵੱਤਾ ਜੋ ਕਿ ਗੰਭੀਰ ਜਨਤਕ ਸਿਹਤ ਸੰਕਟ ਦੀ ਸਥਿਤੀ ਤੱਕ ਪਹੁੰਚ ਗਈ ਹੈ ਅਤੇ ਘਰ-ਘਰ ਇਹ ਸੰਕਟ ਸਿੱਧੇ ਤੌਰ 'ਤੇ ਵੱਧ ਰਹੇ ਕੈਂਸਰ ਦੇ ਮਾਮਲਿਆਂ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਨਾਲ ਜੁੜਿਆ ਹੋਇਆ ਹੈ ਜੋ ਪੇਂਡੂ ਬੱਚਿਆਂ ਅਤੇ ਬਜ਼ੁਰਗਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੋਣ ਦੇ ਨਾਤੇ ਸਾਡੇ ਜਲ ਸਰੋਤਾਂ ਨੂੰ ਬੁਰੀ ਤਰ੍ਹਾਂ ਦੂਸ਼ਿਤ ਹੁੰਦੇ ਦੇਖ ਕੇ ਦਿਲ ਦਹਿਲ ਜਾਂਦਾ ਹੈ | ਉਨ੍ਹਾਂ ਹਾਲੀਆਂ ਰਿਪੋਰਟਾਂ ਨੂੰ ਉਜਾਗਰ ਕਰਦੇ ਹੋਏ ਦੱਸਿਆ ਕਿ ਤੇਜ਼ੀ ਨਾਲ ਘੱਟ ਰਿਹਾ ਭੂਮੀਗਤ ਪਾਣੀ ਯੂਰੇਨੀਅਮ, ਆਰਸੈਨਿਕ ਅਤੇ ਫਲੋਰਾਈਡ ਦੇ ਖ਼ਤਰਨਾਕ ਤੌਰ 'ਤੇ ਉੱਚ ਪੱਧਰਾਂ ਦੇ ਨਾਲ ਲੱਖਾਂ ਲੋਕਾਂ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਜ਼ਹਿਰੀਲਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਦਰਿਆ, ਨਦੀਆਂ, ਨਹਿਰਾਂ ਲਗਾਤਾਰ ਉਦਯੋਗਿਕ, ਖੇਤੀਬਾੜੀ ਅਤੇ ਘਰੇਲੂ ਸੀਵਰੇਜ ਨਾਲ ਪ੍ਰਦੂਸ਼ਿਤ ਹੋ ਰਹੇ ਹਨ | ਉਨ੍ਹਾਂ ਨੇ ਇਸ ਮਾਮਲੇ ਨੂੰ ਸੰਸਦ ਵਿਚ ਉਠਾਉਣ ਦੀ ਅਪੀਲ ਕੀਤੀ ਅਤੇ ਭੂਮੀਗਤ ਪਾਣੀ ਜਾਂਚ, ਜਲ ਮਾਰਗਾਂ ਵਿਚ ਜ਼ਹਿਰੀਲੇ ਕੂੜੇ ਨੂੰ ਸੁੱਟਣ ਵਾਲੇ ਉਦਯੋਗਿਕ ਇਕਾਈਆਂ 'ਤੇ ਪ੍ਰਦੂਸ਼ਣ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰਨਾ, ਯੂਰੇਨੀਅਮ ਵਰਗੀਆਂ ਭਾਰੀ ਧਾਤਾਂ ਨੂੰ ਹਟਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਜਲ ਟਰੀਟਮੈਂਟ ਪ੍ਰਣਾਲੀਆਂ ਦੇ ਸਹੀ ਕੰਮਕਾਜ ਅਤੇ ਸਥਾਪਨਾ ਨੂੰ ਯਕੀਨੀ ਬਣਾਉਣ, ਪ੍ਰਭਾਵਿਤ ਪਿੰਡਾਂ ਨੂੰ ਸਾਫ਼ ਪੀਣ ਵਾਲਾ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੇ ਹੋਰ ਨਿਘਾਰ ਨੂੰ ਰੋਕਣ ਲਈ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਲਾਗੂ ਕਰਨ ਵਰਗੀਆਂ ਆਦਿ ਮੰਗਾਂ ਵੀ ਰੱਖੀਆਂ | ਇਸ ਦੇ ਨਾਲ ਹੀ ਉਨ੍ਹਾਂ ਇਲਾਕੇ ਦੇ ਸੈਨੀਟੇਸ਼ਨ ਵਿਭਾਗ ਵਲੋਂ ਨਹਿਰੀ ਪਾਣੀ ਨਾ ਪੀਣ ਯੋਗ ਸੰਬੰਧੀ ਜਨਤਕ ਸਰਕਾਰੀ ਰਿਪੋਰਟਾਂ ਵੀ ਸੌਂਪੀਆਂ | ਜਿਸ 'ਤੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਉਹ ਨਹਿਰੀ ਪਾਣੀ ਸਾਫ਼ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਸਮੇਂ-ਸਮੇਂ ਸੰਸਦ ਵਿਚ ਵੀ ਆਪਣੀ ਆਵਾਜ਼ ਬੁਲੰਦ ਕਰਦੇ ਹਨ ਪਰ ਉਕਤ ਸਮੱਸਿਆ ਦੇ ਹੱਲ ਲਈ ਲੋਕਾਂ ਨੂੰ ਲਾਮਬੰਦ ਹੋ ਕੇ ਆਪਣੀ ਤਾਕਤ ਵੱਡੀ ਕਰਨੀ ਪਵੇਗੀ ਤਾਂ ਹੀ ਕੋਈ ਸਥਾਈ ਹੱਲ ਹੋ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦਾ ਪੋਸਟ ਬੇਸਿਕ ਬੀ. ਐੱਸ. ਸੀ ਨਰਸਿੰਗ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਵਿਸ਼ਵ ਅਗਨੀ ਦਿਵਸ 'ਤੇ ਫਾਇਰ ਫਾਈਟਰਾਂ ਨੂੰ ਕੀਤਾ ਗਿਆ ਸਨਮਾਨਿਤ <br/>
Ad Position 24