ਅਬੋਹਰ, 5 ਮਈ (ਤੇਜਿੰਦਰ ਸਿੰਘ ਖ਼ਾਲਸਾ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ਦੇ ਦੂਜੇ ਸਾਲ ਦੀ ਪੋਸਟ ਬੇਸਿਕ ਬੀ.ਐੱਸ.ਸੀ ਨਰਸਿੰਗ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ | ਇਨ੍ਹਾਂ ਨਤੀਜਿਆਂ ਵਿਚ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ ਦਵਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦ ਕਿ ਪੰਕਜ ਕੁਮਾਰ ਨੇ ਦੂਜਾ ਅਤੇ ਲਲਿਤ ਮੋਹਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਹੋਰ ਵਿਦਿਆਰਥੀਆਂ ਨੇ ਵੀ ਚੰਗੇ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ ਹੈ | ਸੰਸਥਾ ਦੇ ਚੇਅਰਮੈਨ ਡਾ.ਜੀ.ਐਸ ਮਿੱਤਲ ਨੇ ਵਿਦਿਆਰਥੀਆਂ ਦੀ ਇਸ ਸਫਲਤਾ ਦਾ ਸਿਹਰਾ ਉਨ੍ਹਾਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਸਮਰਥਨ ਨੂੰ ਦਿੱਤਾ ਹੈ | ਮੈਨੇਜਿੰਗ ਡਾਇਰੈਕਟਰ ਐਡਵੋਕੇਟ ਸਮੀਰ ਮਿੱਤਲ ਅਤੇ ਡਾਇਰੈਕਟਰ ਡਾ.ਸਾਹਿਲ ਮਿੱਤਲ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਕਲਾਸ ਇੰਚਾਰਜ ਪ੍ਰਵੀਨ ਰਾਣੀ ਨੇ ਵਿਦਿਆਰਥੀਆਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀ ਸਫਲਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਡਾ.ਰਾਮ ਸਵਰੂਪ ਸ਼ਰਮਾ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੇ ਅਨੁਸ਼ਾਸਨ, ਸਮਰਪਣ ਅਤੇ ਸਖ਼ਤ ਮਿਹਨਤ ਦਾ ਨਤੀਜਾ ਹੈ | ਵਾਈਸ ਪਿ੍ੰਸੀਪਲ ਰਹੀਸ਼ ਚੰਦ ਨੇ ਇਸੇ ਸੰਸਥਾ ਦੇ ਲਈ ਮਾਣ ਵਾਲੀ ਗੱਲ ਦੱਸੀ | ਇਸ ਮੌਕੇ 'ਤੇ ਸਟਾਫ਼ ਮੈਂਬਰ ਜਗਮਿੰਦਰ ਕੌਰ, ਰੋਹਿਤ ਨਾਗਪਾਲ, ਸਰੋਜ ਰਾਣੀ, ਆਦਿਤੀ, ਵਿਜੈ ਕੁਮਾਰ ਪੂਨਮ ਰਾਣੀ, ਰਾਜ ਰਾਣੀ, ਤਿਰਲੋਕ ਸਿੰਘ, ਰਮਨਦੀਪ, ਸਵੰਪਦੀਪ, ਸੰਯੋਗਿਤਾ, ਕਿਰਨਦੀਪ ਕੌਰ ਅਤੇ ਪ੍ਰਭਜੋਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਆਸ ਵੀ ਕੀਤੀ |