13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਘਰ ਦੇ ਬਾਹਰੋਂ ਮਹਿੰਦਰਾ ਪਿਕਅਪ ਗੱਡੀ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-05-2026
ਫ਼ਾਜ਼ਿਲਕਾ, 5 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਇਕ ਘਰ ਦੇ ਬਾਹਰੋਂ ਮਹਿੰਦਰਾ ਪਿਕਅਪ ਗੱਡੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਤੋਸ਼ ਕੁਮਾਰ ਪੁੱਤਰ ਦੀਨ ਦਿਆਲ ਵਾਸੀ ਨਿਹਾਲ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 30 ਅਪ੍ਰੈਲ ਅਤੇ 1 ਮਈ ਦੀ ਦਰਮਿਆਨੀ ਰਾਤ ਨੂੰ ਉਸ ਦੀ ਗੱਡੀ ਮਹਿੰਦਰਾ ਪਿਕਅਪ ਨੰਬਰੀ ਪੀ ਬੀ22-ਜੇ-9071 ਉਸ ਦੇ ਘਰ ਦੇ ਬਾਹਰ ਖੜੀ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਕਣਕ ਦਾ ਨਾੜ ਸਾੜਨ ਦੇ ਦੋਸ਼ ਹੇਠ 4 ਕਿਸਾਨਾਂ ਵਿਰੁੱਧ ਮੁਕੱਦਮਾ ਦਰਜ
ਜਲਾਲਾਬਾਦ, 5 ਮਈ (ਕਰਨ ਚੁਚਰਾ)-ਥਾਣਾ ਵੈਰੋਕੇ ਦੀ ਪੁਲਿਸ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 4 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਨੋਡਲ ਅਫ਼ਸਰ ਜਸਵੰਤ ਸਿੰਘ ਨਹਿਰੀ ਪਟਵਾਰੀ ਸਰਕਲ ਜਲਾਲਾਬਾਦ ਦੀ ਰਿਪੋਰਟ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ | ਪਿੰਡ ਕਾਠਗੜ੍ਹ ਵਿਖੇ 27 ਅਪ੍ਰੈਲ ਨੂੰ ਦੁਪਹਿਰ ਵੇਲੇ ਉਕਤ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਕਣਕ ਦੇ ਨਾੜ ਅਤੇ ਪਰਾਲੀ ਨੂੰ ਅੱਗ ਲਗਾਈ ਗਈ ਸੀ, ਜੋ ਕਿ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ | ਜਿਸ ਤੋਂ ਬਾਅਦ ਪੁਲਿਸ ਵਲੋਂ ਪਿੰਡ ਕਾਠਗੜ੍ਹ ਦੇ ਨਿਵਾਸੀ ਗੁਰਦੀਪ ਸਿੰਘ, ਗੁਰਦਿਆਲ ਸਿੰਘ, ਚਿਮਨ ਸਿੰਘ ਅਤੇ ਮਹਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਦ ਰੀਕਿ੍ਏਸ਼ਨ ਕਲੱਬ ਫ਼ਾਜ਼ਿਲਕਾ ਦੀਆਂ ਚੋਣਾਂ ਸਰਬਸੰਮਤੀ ਨਾਲ ਹੋਈਆਂ ਸੰਪੰਨ ਅਗਲੀ ਖ਼ਬਰ ਜਨਕ ਰਾਜ ਕੰਬੋਜ ਨੂੰ ਤਰੱਕੀ ਮਿਲਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਲਗਾਇਆ ਬੈਜ <br/>
Ad Position 24