13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਦ ਰੀਕਿ੍ਏਸ਼ਨ ਕਲੱਬ ਫ਼ਾਜ਼ਿਲਕਾ ਦੀਆਂ ਚੋਣਾਂ ਸਰਬਸੰਮਤੀ ਨਾਲ ਹੋਈਆਂ ਸੰਪੰਨ

Ad Position 21
No active advertisement
ਅਜੀਤ ਡੈਸਕ 06-05-2026
ਫ਼ਾਜ਼ਿਲਕਾ, 5 ਮਈ (ਦਵਿੰਦਰ ਪਾਲ ਸਿੰਘ)-ਦ ਰੀਕਿ੍ਏਸ਼ਨ ਕਲੱਬ ਫ਼ਾਜ਼ਿਲਕਾ ਦੀਆਂ ਦੋ-ਸਾਲਾ ਚੋਣਾਂ ਇਸ ਵਾਰ ਪੂਰੀ ਤਰ੍ਹਾਂ ਸਰਬਸੰਮਤੀ ਨਾਲ ਨੇਪਰੇ ਚੜ੍ਹੀਆਂ, ਜਿਸ ਨੇ ਕਲੱਬ ਦੇ ਅੰਦਰੂਨੀ ਏਕੇ ਅਤੇ ਆਪਸੀ ਸਾਂਝ ਦੀ ਇਕ ਮਜ਼ਬੂਤ ਮਿਸਾਲ ਕਾਇਮ ਕੀਤੀ ਹੈ | ਚੋਣ ਪ੍ਰਕਿਰਿਆ ਬਹੁਤ ਹੀ ਸ਼ਾਂਤਮਈ ਅਤੇ ਖ਼ੁਸ਼ਗਵਾਰ ਮਾਹੌਲ ਵਿਚ ਸੰਪੰਨ ਹੋਈ, ਜਿਸ ਦੀ ਸਮੂਹ ਮੈਂਬਰਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਚੋਣ ਕਮੇਟੀ ਦੇ ਚੇਅਰਮੈਨ ਐਡਵੋਕੇਟ ਮਹਿੰਦਰ ਦੇਵ ਲੂਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਦੇ ਅਹੁਦੇ ਲਈ ਅਸ਼ੋਕ ਕਾਮਰਾ ਦੇ ਵਿਰੁੱਧ ਕੋਈ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਮੁੜ ਸਕੱਤਰ ਚੁਣ ਲਿਆ ਗਿਆ | ਇਸ ਤੋਂ ਇਲਾਵਾ ਉਪ-ਪ੍ਰਧਾਨ ਦੇ ਅਹੁਦੇ ਲਈ ਰੂਬੀ ਕਾਠਪਾਲ ਅਤੇ ਪ੍ਰਦੀਪ ਗਰੋਵਰ ਨੂੰ ਇੱਕ-ਇੱਕ ਸਾਲ ਲਈ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸੇ ਤਰ੍ਹਾਂ ਖ਼ਜ਼ਾਨਚੀ ਦੇ ਅਹੁਦੇ ਲਈ ਵਿਜੇ ਗਗਨੇਜਾ ਅਤੇ ਰਾਜੇਸ਼ ਨਾਗਪਾਲ (ਬਿੱਟਾ) ਦੀ ਵੀ ਇਕ-ਇਕ ਸਾਲ ਲਈ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਕਲੱਬ ਦੀਆਂ ਸਮਾਜਿਕ, ਸਭਿਆਚਾਰਕ ਅਤੇ ਖੇਡ ਗਤੀਵਿਧੀਆਂ ਨੂੰ ਹੋਰ ਵੀ ਸਰਗਰਮੀ ਨਾਲ ਚਲਾਉਣਗੇ | ਚੋਣ ਪ੍ਰਕਿਰਿਆ ਨੂੰ ਸਫਲ ਬਣਾਉਣ ਵਿਚ ਚੇਅਰਮੈਨ ਐਡਵੋਕੇਟ ਮਹਿੰਦਰ ਦੇਵ ਲੂਣਾ, ਐਡਵੋਕੇਟ ਸੰਜੀਵ ਭੁਸਰੀ, ਵਿਨੋਦ ਸਚਦੇਵਾ, ਕੁਮਾਰ ਸੌਰਭ ਝਾਂਬ ਅਤੇ ਅਨਿਲ ਕੁਮਾਰ ਸੇਠੀ ਨੇ ਅਹਿਮ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਅਨਾਜ ਮੰਡੀ ਦੇ ਖ਼ਰੀਦ ਪ੍ਰਬੰਧਾਂ ਦਾ ਉਪ ਮੰਡਲ ਮੈਜਿਸਟਰੇਟ ਨੇ ਲਿਆ ਜਾਇਜ਼ਾ <br/> ਅਗਲੀ ਖ਼ਬਰ ਘਰ ਦੇ ਬਾਹਰੋਂ ਮਹਿੰਦਰਾ ਪਿਕਅਪ ਗੱਡੀ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
Ad Position 24