ਅਬੋਹਰ, 5 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਅੰਗਰੇਜ਼ੀ ਵਿਸ਼ੇ 'ਤੇ ਸਦਨ ਵਾਈਜ਼ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਜੈਸਮੀਨ, ਮੈਰੀ ਗੋਲਡ, ਟਿਯੂਲਿਪ, ਡੇਜੀ ਸਦਨ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਮਾਪਤੀ 'ਤੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪਿ੍ੰਸੀਪਲ ਰਜਨੀ ਸ਼ਰਮਾ ਵਲੋਂ ਇਨਾਮ ਵੰਡੇ ਗਏ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |