ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵਿਰੁੱਧ ਕਾਰਵਾਈ ਕਰਦੇ ਹੋਏ ਲਾਹਣ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਨਿਰਮਲ ਸਿੰਘ ਦੀ ਸੂਚਨਾ 'ਤੇ ਪਿੰਡ ਮੰਮੂ ਖੇੜਾ ਵਿਖੇ ਛਾਪੇਮਾਰੀ ਕਰਕੇ ਅਜੀਤ ਸਿੰਘ ਪੁੱਤਰ ਸੁਰਜਣ ਸਿੰਘ ਨੂੰ ਕਾਬੂ ਕੀਤਾ ਗਿਆ | ਪੁਲਿਸ ਨੇ ਉਸ ਦੇ ਘਰੋਂ 40 ਲੀਟਰ ਲਾਹਣ ਬਰਾਮਦ ਕਰਕੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |