17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਿਧਾਇਕ ਸੰਦੀਪ ਜਾਖੜ ਨੇ ਕੱਲਰ ਖੇੜਾ ਮੰਡੀ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 07-05-2026
ਅਬੋਹਰ, 6 ਮਈ (ਤੇਜਿੰਦਰ ਸਿੰਘ ਖ਼ਾਲਸਾ/ਸੁਖਜੀਤ ਸਿੰਘ)-ਕਿਸਾਨ ਅੱਜ ਪੰਜਾਬ ਦੀਆਂ ਮੰਡੀਆਂ 'ਚ ਠੱਗਿਆ ਮਹਿਸੂਸ ਕਰ ਰਹੇ ਹਨ | ਸਥਾਨਕ ਵਿਧਾਇਕ ਸੰਦੀਪ ਜਾਖੜ ਨੇ ਅੱਜ ਕੱਲਰ ਖੇੜਾ ਮੰਡੀ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਅਣਗਹਿਲੀ ਅਤੇ ਪ੍ਰਸ਼ਾਸਨਿਕ ਕੁਪ੍ਰਬੰਧ ਦੀ ਭਿਆਨਕ ਤਸਵੀਰ ਪੇਸ਼ ਕੀਤੀ | ਸੰਦੀਪ ਜਾਖੜ ਨੇ ਦੱਸਿਆ ਕਿ ਇਸ ਵੇਲੇ ਲਗਭਗ 10 ਹਜ਼ਾਰ ਕਣਕ ਦੀਆਂ ਬੋਰੀਆਂ ਮੰਡੀ 'ਚ ਖੁੱਲ੍ਹੇ ਆਸਮਾਨ ਹੇਠ ਪਈਆਂ ਹਨ | ਕਿਸਾਨ ਆਪਣੀ ਫ਼ਸਲਾਂ ਦੀ ਬੱਚਿਆਂ ਵਾਂਗ ਦੇਖਭਾਲ ਕਰਦੇ ਹੋਏ ਮੰਡੀ ਵਿਚ ਲੈ ਕੇ ਆਏ ਹਨ ਪਰ ਉਨ੍ਹਾਂ ਨੂੰ ਨਿਰਾਸ਼ਾ ਹੱਥ ਲੱਗੀ ਹੈ | ਸਰਕਾਰ ਦੇ ਖ਼ਰੀਦ ਰੋਕਣ ਦੇ ਅਚਾਨਕ ਫ਼ੈਸਲੇ ਨੇ ਕਿਸਾਨਾਂ ਦੀ ਕਮਰ ਤੋੜ ਦਿੱਤੀ ਹੈ | ਉਨ੍ਹਾਂ ਕਿਹਾ ਕਿ ਬਦਲਦੇ ਮੌਸਮ ਅਤੇ ਹੋ ਰਹੀ ਬਾਰਿਸ਼ ਦੇ ਵਿਚਕਾਰ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਨੂੰ ਤਰਪਾਲਾਂ ਦੇ ਸਹਾਰੇ ਸੁਨਹਿਰੇ ਅਨਾਜ ਨੂੰ ਬਚਾਉਣ ਦੀ ਅਸਫਲ ਕੋਸ਼ਿਸ਼ ਕਰ ਰਹੇ ਹਨ | ਸੰਦੀਪ ਜਾਖੜ ਨੇ ਕਿਸਾਨਾਂ ਦੀ ਬੇਵਸੀ ਨੂੰ ਵੇਖਦੇ ਹੋਏ ਕਿਹਾ ਕਿ ਇਹ ਸਿਰਫ਼ ਫ਼ਸਲਾਂ ਦੀ ਬਰਬਾਦੀ ਨਹੀਂ, ਸਗੋਂ ਪੰਜਾਬ ਦੇ ਕਿਸਾਨਾਂ ਦਾ ਅਪਮਾਨ ਹੈ | ਉਨ੍ਹਾਂ ਨੇ ਮੁੱਖ ਮੰਤਰੀ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਮਾਨ ਸਾਹਿਬ ਹੁਣ ਦਿੱਲੀ ਤੋਂ ਵਾਪਸ ਆ ਗਏ ਹੋ ਤਾਂ ਕਿਰਪਾ ਕਰਕੇ ਪੰਜਾਬ ਦਾ ਧਿਆਨ ਰੱਖੋ | ਜਾਖੜ ਨੇ ਦੋਸ਼ ਲਗਾਇਆ ਕਿ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ ਹਨ ਅਤੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਖ਼ਰੀਦ ਪ੍ਰਕਿਰਿਆ ਵਿਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ | ਸੰਦੀਪ ਜਾਖੜ ਨੇ ਚੇਤਾਵਨੀ ਦਿੱਤੀ ਕਿ ਜੇਕਰ ਖ਼ਰੀਦ ਤੁਰੰਤ ਸ਼ੁਰੂ ਨਹੀਂ ਕੀਤੀ ਗਈ ਅਤੇ ਮੰਡੀਆਂ ਵਿਚੋਂ ਕਣਕ ਦੀ ਲਿਫ਼ਟਿੰਗ ਤੇਜ਼ ਨਾਲ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਤੇਜ਼ ਹੋ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਟੀਮ ਨੇ ਦੁੱਧ, ਦਹੀਂ, ਪਨੀਰ ਤੇ ਖੋਏ ਦੇ ਭਰੇ ਨਮੂਨੇ ਅਗਲੀ ਖ਼ਬਰ ਕਿਸਾਨਾਂ ਦੀਆਂ ਸਬਮਰਸੀਬਲ ਮੋਟਰਾਂ ਦੀਆਂ ਕੇਬਲਾਂ ਚੋਰੀ
Ad Position 24