17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਉਸਾਰੀ ਕਿਰਤੀਆਂ ਦੇ ਲਾਭਪਾਤਰੀਆਂ ਦੇ ਖਾਤਿਆਂ 'ਚ 1,53,85,099 ਰੁਪਏ ਦੀ ਪ੍ਰਵਾਨਗੀ

Ad Position 21
No active advertisement
ਅਜੀਤ ਡੈਸਕ 07-05-2026
ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)-ਕਰਨ ਗੋਇਲ ਕਿਰਤ ਤੇ ਸੁਲਾਹ ਅਫ਼ਸਰ ਫ਼ਾਜ਼ਿਲਕਾ ਵਲੋਂ ਸਬ ਡਵੀਜ਼ਨ ਫ਼ਾਜ਼ਿਲਕਾ ਦੀਆਂ 551 ਅਰਜ਼ੀਆਂ ਦੀ ਬਣਦੀ ਰਕਮ 63,35,399 ਸਬ-ਡਵੀਜ਼ਨ ਜਲਾਲਾਬਾਦ ਦੀ 567 ਅਰਜ਼ੀਆਂ ਦੀ ਰਕਮ 71,38,000 ਅਤੇ ਸਬ ਡਵੀਜ਼ਨ ਅਬੋਹਰ ਦੀਆਂ 113 ਅਰਜ਼ੀਆਂ ਰਕਮ 19,11,700 ਨੂੰ ਪ੍ਰਵਾਨਗੀ ਦੇ ਕੇ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਬਣਦੀ ਰਕਮ ਉਨ੍ਹਾਂ ਦੇ ਖਾਤੇ ਵਿਚ ਟਰਾਂਸਫ਼ਰ ਕਰਨ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਕੰਸਟਰੱਕਸ਼ਨ ਬੋਰਡ ਮੋਹਾਲੀ ਨੂੰ ਲਿਖ ਦਿੱਤਾ ਗਿਆ ਹੈ | ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਬਣਾਈਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਉਂਦੇ ਹੋਏ ਕਿਰਤ 'ਤੇ ਸੁਲਾਹ ਅਫ਼ਸਰ ਫ਼ਾਜ਼ਿਲਕਾ ਵਲੋਂ ਦੱਸਿਆ ਗਿਆ ਕਿ ਬੋਰਡ ਦਾ ਲਾਭਪਾਤਰੀ ਬਣਨ ਲਈ ਉਸਾਰੀ ਮਜ਼ਦੂਰ ਜਿਸ ਦੀ ਉਮਰ 18 ਤੋਂ 60 ਸਾਲ ਦੇ ਵਿਚਕਾਰ ਹੋਵੇ ਅਤੇ ਪਿਛਲੇ 12 ਮਹੀਨਿਆਂ ਦੌਰਾਨ ਪੰਜਾਬ ਵਿਚ 90 ਦਿਨ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ, ਉਹ 25 ਰੁਪਏ ਰਜਿਸਟਰੇਸ਼ਨ ਫ਼ੀਸ ਦੇ ਨਾਲ 10 ਰੁਪਏ ਪ੍ਰਤੀ ਮਹੀਨਾ ਅੰਸ਼ਦਾਨ ਕਿਸੇ ਵੀ ਸੇਵਾ ਕੇਂਦਰ ਵਿਚ ਅਪਲਾਈ ਕਰ ਸਕਦਾ ਹੈ | ਉਸਾਰੀ ਕਿਰਤੀ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਨਾਲ ਆਪਣੀ ਰਜਿਸਟੇ੍ਰਸ਼ਨ ਕਰਵਾ ਕੇ ਵੱਧ ਤੋਂ ਵੱਧ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਲਾਹਾ ਪ੍ਰਾਪਤ ਕਰਨ ਅਤੇ ਠੇਕੇਦਾਰਾਂ ਦੀ ਲੇਬਰ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਪੰਜਾਬ ਕਿਰਤੀ ਸਹਾਇਕ ਐਪ ਰਾਹੀਂ ਨੇੜੇ ਦੇ ਸੇਵਾ ਕੇਂਦਰ ਰਾਹੀਂ ਆਨਲਾਈਨ ਕਰਵਾਉਣ ਬਾਰੇ ਸਦੇਸ਼ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨ ਖਾਤਿਆਂ 'ਚ ਜਮ੍ਹਾਂ ਨਾ ਹੋਣ 'ਤੇ ਪੈਨਸ਼ਨਰਾਂ 'ਚ ਭਾਰੀ ਰੋਸ ਅਗਲੀ ਖ਼ਬਰ ਸਾਬਕਾ ਮੰਤਰੀ ਜੋਸਨ ਨੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ
Ad Position 24