17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਾਬਕਾ ਮੰਤਰੀ ਜੋਸਨ ਨੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 07-05-2026
ਮੰਡੀ ਰੋੜਾਂਵਾਲੀ, 6 ਮਈ (ਮਨਜੀਤ ਸਿੰਘ ਬਰਾੜ)-ਸਾਬਕਾ ਮੰਤਰੀ ਹੰਸਰਾਜ ਜੋਸਨ ਵਲੋਂ ਅੱਜ ਪਿੰਡ ਖੁੜੰਜ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਵਰਕਰਾਂ ਨੂੰ ਪ੍ਰੇਰਿਤ ਕੀਤਾ ਗਿਆ | ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਭਗਵੰਤ ਮਾਨ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਪਿਛਲੇ ਦਿਨੀਂ ਗੜੇਮਾਰੀ ਨਾਲ ਇਸ ਹਲਕੇ ਵਿਚ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ, ਉਸ ਸੰਬੰਧੀ ਵਿਚ ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਮੰਡੀ ਰੋੜਾਂਵਾਲੀ ਦੇ ਨਾਲ ਲੱਗਦੇ ਕਿਸੇ ਵੀ ਪਿੰਡ ਵਿਚ ਕਿਸਾਨਾਂ ਦੀ ਸਾਰ ਲੈਣ ਲਈ ਅੱਜ ਤੱਕ ਨਹੀਂ ਪੁੱਜਿਆ | ਉਨ੍ਹਾਂ ਕਿਹਾ ਕਿ ਕਿਸਾਨ ਭਗਵੰਤ ਮਾਨ ਦੇ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੇ ਐਲਾਨ ਨੂੰ ਤੱਕਦੇ-ਤੱਕਦੇ ਆਪਣੀ ਥੋੜ੍ਹੀ ਬਹੁਤ ਬਚੀ ਫ਼ਸਲ ਨੂੰ ਵੀ ਵੇਚ ਚੁੱਕੇ ਹਨ, ਪਰ ਸਰਕਾਰ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ ਗਿਰਦਾਵਰੀ ਤੱਕ ਨਹੀਂ ਕਰਵਾ ਸਕੀ | ਸਾਬਕਾ ਮੰਤਰੀ ਨੇ ਪੰਜਾਬ ਸਰਕਾਰ ਦੇ 24 ਘੰਟਿਆਂ ਵਿਚ ਕਿਸਾਨਾਂ ਨੂੰ ਫ਼ਸਲ ਦੇ ਪੈਸੇ ਦੇਣ ਦੇ ਦਾਅਵਿਆਂ 'ਤੇ ਬੋਲਦਿਆਂ ਕਿਹਾ ਕਿ ਕਿਸਾਨਾਂ ਦੀ ਵਿਕੀ ਹੋਈ ਕਣਕ ਅੱਜ ਮੰਡੀਆਂ ਵਿਚ ਲਿਫ਼ਟਿੰਗ ਨਾ ਹੋਣ ਕਾਰਨ ਰੁਲ ਰਹੀ ਹੈ ਤੇ ਮੰਡੀਆਂ ਵਿਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ, ਜਿਨ੍ਹਾਂ ਟਾਈਮ ਕਣਕ ਲਿਫ਼ਟਿੰਗ ਹੋ ਕੇ ਗੁਦਾਮ ਵਿਚ ਨਹੀਂ ਪੁੱਜਦੀ ਓਨਾ ਟਾਈਮ ਕਿਸਾਨ ਨੂੰ ਇਕ ਰੁਪਇਆ ਤੱਕ ਨਹੀਂ ਮਿਲਦਾ | ਉਨ੍ਹਾਂ ਕਿਹਾ ਕਿ ਲਿਫ਼ਟਿੰਗ ਨਾ ਹੋਣ ਕਾਰਨ ਸਰਕਾਰ ਦੇ 24 ਘੰਟਿਆਂ ਵਿਚ ਕਿਸਾਨ ਦੇ ਖਾਤਿਆਂ ਵਿਚ ਪੈਸੇ ਪਾਉਣ ਦੇ ਦਾਅਵਿਆਂ ਦੀ ਵੀ ਫ਼ੂਕ ਨਿਕਲ ਚੁੱਕੀ ਹੈ | ਇਸ ਮੌਕੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਵਿਰਕ, ਮੰਗਲ ਸਿੰਘ ਬਰਾੜ, ਕੁਲਦੀਪ ਸਿੰਘ ਸੋਨੀ ਬਰਾੜ, ਸਾਬਕਾ ਸਰਪੰਚ ਰਾਜਪ੍ਰੀਤ ਸਿੰਘ ਗਿੱਲ, ਜਸਵੀਰ ਸਿੰਘ ਬਰਾੜ, ਲਵਪ੍ਰੀਤ ਸਿੰਘ ਬਰਾੜ, ਰਿਪਦੀਪ, ਅਮਰਦਾਸ, ਪੱਪਾ, ਸੁਰਜਣ ਸਿੰਘ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਵਿਧਾਇਕ ਜਾਖੜ ਨੇ ਅਬੁਲ ਖੁਰਾਣਾ ਡਰੇਨ ਦੀ ਬਦਹਾਲੀ 'ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
Ad Position 24