17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਾੜ ਨੂੰ ਅੱਗ ਲਗਾਉਣ ਵਾਲੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 07-05-2026
ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਅਤੇ ਖੂਈ ਖੇੜਾ ਪੁਲਿਸ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਨੋਡਲ ਅਫ਼ਸਰ ਰਾਹੁਲ ਭੱਟੀ ਦੀ ਸ਼ਿਕਾਇਤ 'ਤੇ ਵਜ਼ੀਰ ਸਿੰਘ ਪੁੱਤਰ ਬੱਘਾ ਸਿੰਘ ਵਾਸੀ ਬੱਖੂ ਸ਼ਾਹ ਖ਼ਿਲਾਫ਼ ਧਾਰਾ 223 ਬੀ.ਐਨ.ਐਸ.ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕਿ੍ਸ਼ਨ ਨੇ ਦੱਸਿਆ ਕਿ ਨੋਡਲ ਅਫ਼ਸਰ ਸ਼ਿਵ ਅਨੰਦ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਵਾਸੀ ਸੁਰੇਸ਼ ਵਾਲਾ ਨੇ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਨੋਡਲ ਅਫ਼ਸਰ ਨਿਰਮਲਾ ਰਾਣੀ ਦੀ ਰਿਪੋਰਟ 'ਤੇ ਭਗਵਾਨ ਚੰਦ ਪੁੱਤਰ ਲਛਮਣ ਰਾਮ ਵਾਸੀ ਬਹਿਕ ਖ਼ਾਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਨੋਡਲ ਅਫ਼ਸਰ ਰਾਹੁਲ ਭੱਟੀ ਦੀ ਸ਼ਿਕਾਇਤ 'ਤੇ ਮੱਖਣ ਸਿੰਘ, ਹੰਸਾ ਸਿੰਘ ਅਤੇ ਜਰਨੈਲ ਸਿੰਘ ਪੁੱਤਰਾਨ ਲਾਭ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਹੌਲਦਾਰ ਅਨਮੋਲ ਪ੍ਰੀਤ ਸਿੰਘ ਨੇ ਦੱਸਿਆ ਕਿ ਨੋਡਲ ਅਫ਼ਸਰ ਸੰਦੀਪ ਕੁਮਾਰ ਦੀ ਰਿਪੋਰਟ 'ਤੇ ਬੀਰਾ ਸਿੰਘ ਅਤੇ ਰਾਮ ਨਿਵਾਸ ਵਾਸੀ ਸਾਬੂਆਣਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਹੌਲਦਾਰ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਗਗਨਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਬਾਂਡੀਵਾਲਾ ਨੇ ਆਪਣੇ ਖੇਤ ਵਿਚ ਅੱਗ ਲਗਾਈ ਸੀ, ਜਿਨ੍ਹਾਂ 'ਤੇ ਧਾਰਾ 223 ਬੀ.ਐਨ.ਐੱਸ. ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਨੋਡਲ ਅਫ਼ਸਰ ਸੰਦੀਪ ਕੁਮਾਰ ਦੀ ਸ਼ਿਕਾਇਤ 'ਤੇ ਜਸਵੰਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕਿੱਕਰ ਵਾਲਾ ਰੂਪਾ 'ਤੇ ਧਾਰਾ 223 ਬੀ.ਐਨ.ਐਸ.ਦੇ ਅਧੀਨ ਕਾਰਵਾਈ ਕੀਤੀ ਗਈ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪੱਪੂ ਰਾਮ ਨੇ ਦੱਸਿਆ ਕਿ ਪਵਨ ਕੁਮਾਰ ਪੁੱਤਰ ਮਹਾਵੀਰ ਵਾਸੀ ਕਿੱਕਰ ਵਾਲਾ ਰੂਪਾ ਨੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਕੇ ਅੱਗ ਲਗਾਈ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀ ਗਿ੍ਫ਼ਤਾਰ
Ad Position 24