ਫ਼ਾਜ਼ਿਲਕਾ, 6 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਤਰੋਬੜੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਖੇਤ ਜਾ ਰਿਹਾ ਸੀ ਤਾਂ ਗੁਰਦੀਪ ਸਿੰਘ, ਸਤਨਾਮ ਸਿੰਘ, ਸਾਜਨ ਸਿੰਘ, ਮਨਜੀਤ ਕੌਰ ਅਤੇ ਸਰੋਜ ਰਾਣੀ ਵਾਸੀ ਤਰੋਬੜੀ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |