ਜਲਾਲਾਬਾਦ, 6 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਘਰ ਵਿਚ ਵੜ ਕੇ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਨ ਪੁੱਤਰ ਅਸ਼ੋਕ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੋਬਾਈਲ ਦੁਕਾਨ ਦੀ ਰੰਜਿਸ਼ ਕਾਰਨ ਅਮਨ ਅਸੀਜਾ, ਪ੍ਰਥਮ ਚਕਤੀ ਅਤੇ ਅੰਸ਼ ਚਕਤੀ ਵਾਸੀ ਪੁਰਾਣੀ ਸਬਜ਼ੀ ਮੰਡੀ ਜਲਾਲਾਬਾਦ ਅਤੇ 6 ਅਣਪਛਾਤੇ ਵਿਅਕਤੀਆਂ ਨੇ ਆਪਣੇ ਸਾਥੀਆਂ ਸਮੇਤ ਉਸ ਦੇ ਘਰ ਵਿਚ ਵੜ ਕੇ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |